ਮਾਨਸਾ 23 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਿਹਤ ਵਿਭਾਗ ਮਾਨਸਾ ਦੀ ਤਰਫੋਂ ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਰੂਬੀ ਦੀ ਰਹਿਨੁਮਾਈ ਹੇਠ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ) ਦੀ ਟਰੇਨਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਦਿਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਨੇ ਸ਼ਿਕਰਤ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਮਾਨਸਾ ਡਾ.ਰੂਬੀ ਨੇ ਦੱਸਿਆ ਕਿ ਇਹ ਵੈਕਸੀਨ ਇਸ ਤੋਂ ਪਹਿਲਾਂ ਛੇਵੀਂ ਕਲਾਸ ਵਿਚ ਪੜ੍ਹਦੀਆਂ ਲੜਕੀਆਂ ਨੂੰ ਸਾਲ 2016 ਅਤੇ 2017 ਵਿੱਚ ਦਿੱਤੀ ਗਈ ਸੀ ਅਤੇ ਹੁਣ 2017 ਵਿਚ ਪਹਿਲੀ ਡੋਜ਼ ਪ੍ਰਾਪਤ ਕਰ ਚੁੱਕੀਆਂ ਲੜਕੀਆਂ ਜੋ ਕਿ ਹੁਣ ਦਸਵੀਂ ਕਲਾਸ ਵਿਚ ਪੜ੍ਹਦੀਆਂ ਹਨ ,ਉਨਾਂ ਲੜਕੀਆਂ ਨੂੰ ਦੂਜੀ ਡੋਜ਼ ਮਹੀਨਾ ਜਨਵਰੀ ਵਿੱਚ ਦਿੱਤੀ ਜਾਣੀ ਹੈ, ਇਹ ਮੁਹਿੰਮ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੁਲੀਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਬੱਚੀਆਂ ਮੁਫ਼ਤ ਟੀਕਾਕਰਨ ਤੋਂ ਵਾਂਝੀਆਂ ਨਾ ਰਹਿ ਸਕਣ।
ਇਸ ਮੌਕੇ ਵਿਸ਼ਵ ਸਿਹਤਤ ਸੰਗਠਨ ਤੋ ਪਹੁੰਚੇ ਡਾ. ਨਿਵੇਦਿਤਾ ਸਰਵੈੱਲਾਂਸ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਹ ਵੈਕਸੀਨ ਲਗਾਉਣ ਦਾ ਮੁੱਖ ਮਕਸਦ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਇਨ੍ਹਾਂ ਸਾਰੀਆਂ ਬੱਚੀਆਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਤਰਫੋਂ ਵੀ ਐੱਚ.ਪੀ.ਵੀ. ਵੈਕਸੀਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮੈਡੀਕਲ ਅਫਸਰ ਡਾ. ਪਰਵਰਿਸ਼, ਮੈਡੀਕਲ ਅਫਸਰ ਡਾ.ਬਲਜਿੰਦਰ ਕੋਰ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।