*ਹਿਊਮਨ ਰਾਈਟਸ ਕੌਂਸਲ ਨੇ ਕੰਬਲ ਵੰਡ ਕੇ ਮਨਾਇਆ ਗਣਤੰਤਰ ਦਿਵਸ*

0
25

ਫਗਵਾੜਾ 25 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਫਗਵਾੜਾ ਇਕਾਈ ਵੱਲੋਂ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਕੌਂਸਲ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਗਰਮ ਕੰਬਲ ਵੰਡੇ ਗਏ। ਜਿਸ ਦੀ ਆਰੰਭਤਾ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਕਰਵਾਈ। ਉਨ੍ਹਾਂ ਨੇ ਕੰਗ ਅਤੇ ਉਨ੍ਹਾਂ ਦੀ ਟੀਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਰਦੀ ਦੇ ਮੌਸਮ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਅਧੀਨ ਮਰੀਜ਼ਾਂ ਲਈ ਵੱਡੀ ਰਾਹਤ ਪ੍ਰਦਾਨ ਕਰਦੇ ਹਨ। ਪ੍ਰਧਾਨ  ਕੰਗ ਨੇ ਦੱਸਿਆ ਕਿ ਹਸਪਤਾਲ ਨੂੰ ਕੁੱਲ 60 ਕੰਬਲ ਦਿੱਤੇ ਗਏ ਹਨ। ਜਿਸ ਵਿੱਚ ਇਲਾਜ ਅਧੀਨ ਮਰੀਜ਼ਾਂ ਤੋਂ ਇਲਾਵਾ ਸੜਕ ਹਾਦਸਿਆਂ ਵਰਗੀਆਂ ਐਮਰਜੈਂਸੀ ਸਥਿਤੀਆਂ ਵਿੱਚ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਹਸਪਤਾਲ ਪ੍ਰਸ਼ਾਸਨ ਨੂੰ ਭੇਂਟ ਕੀਤੇ ਗਏ ਕੰਬਲ ਵੀ ਸ਼ਾਮਲ ਹਨ। ਇਸ ਦੌਰਾਨ ਐਸ.ਐਮ.ਓ ਡਾ: ਪਰਮਿੰਦਰ ਕੌਰ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਹਿਉਮਨ ਰਾਈਟਸ ਕੌਂਸਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਲਾਕੇ ਦੀਆਂ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਹਰ ਸੰਭਵ ਮਦਦ ਕਰਨ। ਇਸ ਮੌਕੇ ਮਨੁੱਖੀ ਅਧਿਕਾਰ ਕੌਂਸਲ ਓ.ਬੀ.ਸੀ. ਸੈਲ ਪੰਜਾਬ ਦੇ ਪ੍ਰਧਾਨ ਅਮਰਜੀਤ ਨਿੱਝਰ, ਫਗਵਾੜਾ ਇਕਾਈ ਦੇ ਉਪ ਪ੍ਰਧਾਨ ਸਤਵਿੰਦਰ ਸਿੰਘ ਭਮਰਾ ਅਤੇ ਬੱਬੂ ਮਨੀਲਾ ਤੋਂ ਇਲਾਵਾ ਸਕੱਤਰ ਸੁਖਬੀਰ ਸਿੰਘ ਕਿੰਨੜਾ, ਮਨੀਸ਼ ਕਨੌਜੀਆ, ਰਣਧੀਰ ਕਰਵਲ, ਪੰਕਜ ਚੱਢਾ, ਸੰਜੀਵ ਲਾਂਬਾ, ਵਿੱਕੀ ਚੁੰਬਰ, ਲਾਇਨ ਅਜੈ ਕੁਮਾਰ, ਲਾਇਨ ਸ਼ਸ਼ੀ ਕਾਲੀਆ, ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਮੰਦਰ ਕਮੇਟੀ ਦੇ ਪ੍ਰਧਾਨ ਚੰਚਲ ਸੇਠ, ਸਮਾਜ ਸੇਵੀ ਐਸ.ਪੀ. ਬਸਰਾ, ਸਮਾਜ ਸੇਵੀ ਧਰਮਪਾਲ ਨਿਸ਼ਚਲ, ਸੇਵਾਮੁਕਤ ਡੀ.ਐਸ.ਪੀ. ਜਸਵੀਰ ਸਿੰਘ, ਵਿੱਕੀ ਢੀਂਗਰਾ ਸਮੇਤ ਹਸਪਤਾਲ ਦੇ ਸਟਾਫ਼ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here