ਮਾਨਸਾ 10 ਜੂਨ(ਸਾਰਾ ਯਹਾਂ/ਮੁੱਖ ਸੰਪਾਦਕ)
ਸ਼੍ਰੀ ਮਾਤਾ ਵੈਸ਼ਣੋ ਦੇਵੀ ਜੀ ਦੇ ਦਰਸ਼ਨਾਂ ਤੋਂ ਵਾਪਸ ਆ ਰਹੀ ਬੱਸ ਤੇ ਹੋਏ ਆਤੰਕੀ ਹਮਲੇ ਵਿੱਚ ਮਾਰੇ ਗਏ 9 ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਚਾਲੀ ਦੇ ਕਰੀਬ ਜ਼ਖ਼ਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੇ ਮਕਸਦ ਨਾਲ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੀ ਇਕੱਤਰਤਾ ਸ਼੍ਰੀ ਸਨਾਤਨ ਧਰਮ ਸਭਾ ਦੇ ਬੈਨਰ ਹੇਠ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਕੀਤੀ ਗਈ। ਇਸ ਮੌਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਵਿਨੋਦ ਭੰਮਾਂ ਨੇ ਅਤਵਾਦੀਆਂ ਵਲੋਂ ਕੀਤੀ ਇਸ ਕਰਵਾਈ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਹਿੰਦੂ ਸਮਾਜ ਦੇ ਧਾਰਮਿਕ ਸਥਾਨਾਂ ਤੇ ਹੋਣ ਵਾਲੇ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਾਰਦਾਤਾਂ ਹੋਣ ਨਾਲ ਧਾਰਮਿਕ ਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ ਸਰਕਾਰ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।
ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਇਸ ਮੰਦਭਾਗੀ ਘਟਨਾ ਤੇ ਚਿੰਤਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਆਤੰਕੀ ਹਮਲਿਆਂ ਨਾਲ ਜਿੱਥੇ ਸ਼ਰਧਾਲੂਆਂ ਵਿੱਚ ਸਹਿਮ ਦਾ ਮਾਹੌਲ ਬਣਦਾ ਹੈ ਉਸਦੇ ਨਾਲ ਹੀ ਦੂਸਰੇ ਧਰਮਾਂ ਦੇ ਲੋਕਾਂ ਪ੍ਰਤੀ ਭਾਈਚਾਰਕ ਸਾਂਝ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਇਸ ਲਈ ਹਰੇਕ ਧਰਮ ਦਾ ਸਤਿਕਾਰ ਕਰਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੀ ਲੋੜ ਹੈ। ਸੰਜੀਵ ਪਿੰਕਾ ਅਤੇ ਬਲਜੀਤ ਸ਼ਰਮਾਂ ਨੇ ਕਿਹਾ ਕਿ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਭੇਜਿਆ ਜਾਵੇ ਜਿਸ ਪੀੜਤ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਨਾਲ ਨਾਲ ਮਿ੍ਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪਵਨ ਧੀਰ ਅਤੇ ਰਮੇਸ਼ ਟੋਨੀ ਨੇ ਕਿਹਾ ਕਿ ਸ਼ਿਵ ਖੇੜੀ ਵਾਲਾ ਰਸਤਾ ਜੋ ਕਿ ਸੁਨਸਾਨ ਟਾਈਪ ਹੈ ਤੇ ਸੁਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਹਰੀ ਰਾਮ ਡਿੰਪਾ ਅਤੇ ਰੂਲਦੂ ਰਾਮ ਨੰਦਗੜ੍ਹੀਆ ਨੇ ਕਿਹਾ ਕਿ ਸ਼੍ਰੀ ਅਮਰਨਾਥ ਅਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਭੰਡਾਰਾ ਲਗਾਉਣ ਵਾਲੀਆਂ ਸੰਸਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਬਲਵਿੰਦਰ ਨਾਰੰਗ ਅਤੇ ਡਾਕਟਰ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਹਿੰਦੂ ਧਰਮ ਦੇ ਸ਼ਰਧਾਲੂਆਂ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਜੋ ਵੀ ਪ੍ਰੋਗਰਾਮ ਸਭਾ ਵਲੋਂ ਉਲੀਕਿਆ ਜਾਵੇਗਾ ਉਸ ਲਈ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇਗਾ।ਇਸ ਦੋਰਾਨ ਫੈਸਲਾ ਲਿਆ ਗਿਆ ਕਿ ਇਸ ਦੇ ਸਬੰਧ ਵਿੱਚ ਇੱਕ ਮੰਗ ਪੱਤਰ ਡੀ ਸੀ ਮਾਨਸਾ ਨੂੰ ਦਿੱਤਾ ਜਾਵੇਗਾ।ਇਸ ਮੌਕੇ ਡਾਕਟਰ ਯੁਕੇਸ਼, ਬਿੰਦਰਪਾਲ ਗਰਗ, ਐਡਵੋਕੇਟ ਸੁਨੀਲ ਬਾਂਸਲ,ਸੁਰਿੰਦਰ ਲਾਲੀ, ਦਰਸ਼ਨ ਪਾਲ ਗਰਗ, ਪ੍ਰਵੀਨ ਟੋਨੀ ਸ਼ਰਮਾਂ, ਰਮੇਸ਼ ਜਿੰਦਲ, ਰਜੇਸ਼ ਪੰਧੇਰ, ਰਕੇਸ਼ ਤੋਤਾ, ਸੁਖਪਾਲ ਬਾਂਸਲ,ਰਾਜੂ ਸਮੇਤ ਮੈਂਬਰ ਹਾਜ਼ਰ ਸਨ।