ਫਗਵਾੜਾ (ਸਾਰਾ ਯਹਾਂ/ਸ਼ਿਵ ਕੋੜਾ) ਸੰਘਣੀ ਆਬਾਦੀ ਵਾਲੇ ਮੇਹਲੀ ਗੇਟ ਇਲਾਕੇ ‘ਚ ਸਥਿਤ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ‘ਚ ਬੀਤੀ ਰਾਤ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਕਈ ਗਊਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਅੱਜ ਵੀ ਕਈ ਗਊਆਂ ਗੰਭੀਰ ਹਾਲਤ ਵਿੱਚ ਜ਼ਿੰਦਗੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਗਊਸ਼ਾਲਾ ਵਿੱਚ ਮੌਜੂਦ ਸਰਕਾਰੀ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਦੌਰਾਨ ਇਸ ਘਟਨਾ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੇ ਵਿਰੋਧ ਵਿੱਚ ਅੱਜ ਫਗਵਾੜਾ ਬੰਦ ਰੱਖਿਆ ਗਿਆ ਹੈ। ਹਿੰਦੂ ਸੰਗਠਨਾਂ ਦੇ ਸੱਦੇ ‘ਤੇ ਅੱਜ ਸਵੇਰ ਤੋਂ ਫਗਵਾੜਾ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ, ਲੋਕਾਂ ਨੇ ਫਗਵਾੜਾ ਪੁਲਸ ਤੋਂ ਮੰਗ ਕੀਤੀ ਹੈ ਕਿ ਗਊਸ਼ਾਲਾ ‘ਚ ਗਊਆਂ ਨੂੰ ਮਾਰਨ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾਵੇ।