*ਹਿੰਮਤਾਨਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ*

0
7

ਮਾਲੇਰਕੋਟਲਾ, 18 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੀ. ਐਮ. ਸ੍ਰੀ. ਸਰਕਾਰੀ ਹਾਈ ਸਕੂਲ ਹਿੰਮਤਾਨਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ । 

           ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ (RAA) ਤਹਿਤ  ਵਿਦਿਆਰਥੀਆਂ ਅੰਦਰ ਖੋਜ ਅਤੇ ਰਚਨਾਤਮਕ ਵਿਰਤੀ ਪੈਦਾ ਕਰਨ ਦੇ ਉਦੇਸ਼ ਨਾਲ ਮਿਡਲ ਅਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਜ਼ਿਲ੍ਹਾ ਨੋਡਲ ਅਫ਼ਸਰ ਰਾਸ਼ਟਰੀ ਅਵਿਸ਼ਕਾਰ ਅਭਿਆਨ, ਪ੍ਰਿੰਸੀਪਲ ਮੈਡਮ ਆਰਤੀ ਗੁਪਤਾ ਜੀ ਦੀ ਨਿਗਰਾਨੀ ਹੇਠ ਪੀ. ਐਮ. ਸ੍ਰੀ.ਸ.ਹ.ਸ. ਹਿੰਮਤਾਨਾ ਵਿਖੇ ਕਰਵਾਏ ਗਏ। ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸਕੂਲ ਦੇ ਮੁੱਖ ਅਧਿਆਪਕ ਮੁਹੰਮਦ ਸ਼ਬੀਰ ਜੀ ਨੇ ਸਕੂਲ ਦੇ ਸਮੂਹ ਸਟਾਫ ਨਾਲ ਮਿਲ ਕੇ ਮੁਕਾਬਲਿਆਂ ਦਾ ਪ੍ਰਬੰਧ ਬਹੁਤ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਵਿੱਚੋਂ ਥੀਮ ਵਾਈਜ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ । ਬੀ. ਐੱਨ.ਓ. ਸਹਿਬਾਨ ਮੁਹੰਮਦ ਅਸਗਰ,ਜ਼ਾਹਿਦ ਸ਼ਫ਼ੀਕ,ਮੁਹੰਮਦ ਇਮਰਾਨ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਡਾ. ਬਲਵੰਤ ਸਿੰਘ ਜੀ ਨੇ ਸਮੁੱਚੇ ਪ੍ਰੋਗਰਾਮ ਦੀ ਮੋਨੀਟਰਿੰਗ ਕੀਤੀ। ਅਕੈਡਮਿਕ ਸਪੋਰਟ ਗਰੁੱਪ ਮਾਲੇਰਕੋਟਲਾ ਦੇ ਸਮੂਹ ਬਲਾਕ ਰਿਸੋਰਸ ਕੋਆਰਡੀਨੇਟਰ ਮੁਹੰਮਦ ਸਾਜਿਦ, ਹਰਕੀਰਤ ਸਿੰਘ, ਜਗਸੀਰ ਸਿੰਘ ਅਤੇ ਯਸ਼ੂ ਅਗਰਵਾਲ ਜੀ ਵੀ ਹਾਜ਼ਰ ਰਹੇ। ਵੱਖ ਵੱਖ ਵਰਗ ਦੇ ਮੁਕਾਬਲਿਆਂ ਲਈ ਵਿਸ਼ਾ ਮਾਹਿਰਾਂ ਦੁਆਰਾ ਜੱਜ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ।ਮੁੱਖ ਮਹਿਮਾਨ ਸਮੂਹ  ਬੀ. ਐੱਨ.ਓ. ਜ਼ ਅਤੇ ਡੀ ਆਰ ਸੀ  ਨੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਟੀਮਾਂ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕਰਦਿਆਂ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਮਾਲੇਰਕੋਟਲਾ ਦਾ ਨਾਮ ਰੌਸ਼ਨ ਕਰਨ ਦੀ ਆਸ ਪ੍ਰਗਟਾਈ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਡਾ. ਬਲਵੰਤ ਸਿੰਘ ਜੀ ਨੇ ਵਿਦਿਆਰਥੀਆਂ ਤੋਂ ਇਲਾਵਾ ਉਹਨਾਂ ਦੇ ਗਾਈਡ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਓਹਨਾਂ ਨੂੰ ਵੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਅੰਤ ਵਿੱਚ  ਹਿੰਮਤਾਨਾ ਸਕੂਲ ਦੇ ਮੁਖੀ  ਸ੍ਰੀ ਮੁਹੰਮਦ ਸ਼ਬੀਰ ਜੀ ਨੇ ਵਿਦਿਆਰਥੀਆਂ ਨੂੰ ਸ਼ੁਭ-ਕਾਮਨਾਵਾਂ ਦਿੰਦਿਆਂ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲੇ ਮੁੱਖ ਮਹਿਮਾਨਾਂ,ਪਤਵੰਤੇ ਸੱਜਣਾਂ, ਗਾਈਡ ਅਧਿਆਪਕਾਂ, ਵਿਦਿਆਰਥੀਆਂ ਅਤੇ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਨ ਲਈ ਯੋਗਦਾਨ ਦੇਣ ਵਾਲੇ ਹਿੰਮਤਾਨਾ ਸਕੂਲ ਦੇ ਸਾਇੰਸ ਅਧਿਆਪਕਾ ਮੈਡਮ ਸ਼ਵੇਤਾ ਸ਼ਰਮਾ ਅਤੇ ਸਾਰੇ ਸਟਾਫ਼ ਅਧਿਆਪਕਾਂ ਦਾ ਧੰਨਵਾਦ ਕੀਤਾ।

NO COMMENTS