07 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਕਿਸਾਨ ਆਗੂ ਲਗਾਤਾਰ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਈ ਜਾਵੇ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁਲਾਕਾਤ ਦਾ ਭਰੋਸਾ ਦਵਾਇਆ ਸੀ ਪਰ ਹੁਣ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਵਿਰੋਧ ਪ੍ਰਦਰਸ਼ਨ ਦੇ ਡਰੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਆਗੂ ਲਗਾਤਾਰ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਈ ਜਾਵੇ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁਲਾਕਾਤ ਦਾ ਭਰੋਸਾ ਦਵਾਇਆ ਸੀ ਪਰ ਹੁਣ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਅਬੋਹਰ ਖੇਤਰ ਦੇ ਕਿਸਾਨਾਂ ਨਾਲ ਸਬੰਧਤ ਹਨ। ਅਬੋਹਰ ਦਾ ਇਲਾਕਾ ਖੇਤੀ ਪੱਖੋਂ ਕਾਫੀ ਪਛੜਿਆ ਹੋਇਆ ਹੈ। ਉਹ ਨਹਿਰੀ ਪਾਣੀ, ਨਰਮੇ ਦੀ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ‘ਤੇ ਮੁੱਖ ਮੰਤਰੀ ਕੋਲ ਆਪਣੇ ਵਿਚਾਰ ਪੇਸ਼ ਕਰਕੇ ਉਨ੍ਹਾਂ ਦਾ ਹੱਲ ਕਰਵਾਉਣਾ ਚਾਹੁੰਦੇ ਹਨ।
ਆਪ ਦੇ ਬਾਈਕਾਟ ਦੇ ਬਠਿੰਡਾ ਵਿੱਚ ਲੱਗੇ ਪੋਸਟਰ
ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਬਾਅਦ ਹੁਣ ਕਿਸਾਨਾਂ ਨੇ ਆਮ ਆਦਮੀ ਪਾਰਟੀ ਦਾ ਵੀ ਵਿਰੋਧ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਪਿੰਡ ਘੁੱਦਾ ਵਿੱਚ ਵੱਡਾ ਕਰਕੇ ਪੋਸਟਰ ਲਾਇਆ ਹੈ ਜਿਸ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਲੀਡਰ ਦਾ ਇਸ ਪਿੰਡ ਵਿੱਚ ਆਉਣਾ ਮਨ੍ਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਉੱਤੇ ਸਾਫ਼-ਸਾਫ਼ ਲਿਖਿਆ ਗਿਆ ਹੈ ਕਿ ਜੇ ਕੋਈ ਵੀ ਲੀਡਰ ਜਾਂ ਉਮੀਦਵਾਰ ਗੁਰਮੀਤ ਖੁੱਡੀਆਂ ਉਨ੍ਹਾਂ ਦੇ ਪਿੰਡ ਆਉਂਦੇ ਹਨ ਤਾਂ ਕਿਸਾਨਾਂ ਵੱਲੋਂ ਉਨ੍ਹਾ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਲਾਗਲੇ ਪਿੰਡਾਂ ਵਿੱਚ ਵੀ ਕੋਈ ਲੀਡਰ ਆਉਂਦਾ ਹੈ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ।