*ਹੁਣ ਕਾਰ ‘ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂ, ਜੁਰਮਾਨੇ ਵੀ ਘਟਾਏ*

0
58

27,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)  : ਦਿੱਲੀ ਵਿੱਚ ਬਿਨਾਂ ਮਾਸਕ ਨਿੱਜੀ ਕਾਰਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਸੋਮਵਾਰ ਤੋਂ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਨੈਸ਼ਨਲ ਕੈਪੀਟਲਜ਼ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਨੇ ਸ਼ਨੀਵਾਰ ਨੂੰ ਕੋਵਿਡ -19 ਦੀ ਸਮੀਖਿਆ ਕਰਨ ਲਈ ਬੁਲਾਈ ਗਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ।

ਹੁਕਮ ਵਿੱਚ ਕਿਹਾ ਗਿਆ ਹੈ, “…ਧਾਰਾ 3(h)(c) ਦੇ ਸਬੰਧ ਵਿੱਚ, ਜਿਸ ਵਿੱਚ ਸਾਰੀਆਂ ਜਨਤਕ ਥਾਵਾਂ ‘ਤੇ ਫੇਸ ਮਾਸਕ/ਕਵਰ ਨਾ ਪਹਿਨਣ ਨੂੰ ਅਪਰਾਧ ਬਣਾਇਆ ਗਿਆ ਹੈ, ਇਸ ਵਿਵਸਥਾ ਤਹਿਤ 28 ਫਰਵਰੀ ਤੋਂ ਨਿੱਜੀ ਚਾਰ ਪਹੀਆ ਵਾਹਨ ਵਿਚ ਇਕੱਠੇ ਯਾਤਰਾ ਕਰਨ ਵਾਲੇ ਵਿਅਕਤੀਆਂ ‘ਤੇ ਜੁਰਮਾਨਾ ਲਾਗੂ ਨਹੀਂ ਹੋਵੇਗਾ।

ਸ਼ੁੱਕਰਵਾਰ ਨੂੰ ਹੋਈ ਡੀਡੀਐੱਮਏ ਦੀ ਬੈਠਕ ‘ਚ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ‘ਤੇ ਜੁਰਮਾਨਾ 2,000 ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ, 4 ਫਰਵਰੀ ਨੂੰ ਇੱਕ ਆਦੇਸ਼ ਵਿੱਚ ਕਾਰਾਂ ਵਿੱਚ ਇਕੱਲੇ ਸਫ਼ਰ ਕਰਨ ਵਾਲੇ ਡਰਾਈਵਰਾਂ ਨੂੰ ਮਾਸਕ ਪਹਿਨਣ ਤੋਂ ਛੋਟ ਦਿੱਤੀ ਗਈ ਸੀ। ਇਹ ਨਿਰਦੇਸ਼ ਦਿੱਲੀ ਹਾਈ ਕੋਰਟ ਵੱਲੋਂ ਨਿਯਮ ਨੂੰ ‘ਬੇਤੁਕਾ’ ਕਰਾਰ ਦੇਣ ਤੋਂ ਬਾਅਦ ਪਾਸ ਕੀਤਾ ਗਿਆ ਸੀ।

ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 440 ਨਵੇਂ ਮਾਮਲੇ

ਇਸ ਦੌਰਾਨ, ਸ਼ਨੀਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 440 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਂਮਾਰੀ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ।

ਇਨਫੈਕਸ਼ਨ ਦੀ ਦਰ 0.83 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਜਾਰੀ ਇੱਕ ਬੁਲੇਟਿਨ ਵਿੱਚ ਦਿੱਤੀ ਗਈ ਹੈ। ਬੁਲੇਟਿਨ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਹੁਣ ਤੱਕ ਸੰਕਰਮਣ ਦੇ 18,59,054 ਮਾਮਲੇ ਸਾਹਮਣੇ ਆਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 26,119 ਤੱਕ ਪਹੁੰਚ ਗਈ ਹੈ।

NO COMMENTS