ਹੁਣ ਤੱਕ ਮਾਨਸਾ 644 ਜਣਿਆਂ ਨੇ ਕੋਰੋਨਾ ‘ਤੇ ਜਿੱਤ ਹਾਸਿਲ ਕੀਤੀ : ਡਿਪਟੀ ਕਮਿਸ਼ਨਰ

0
54

ਮਾਨਸਾ, 13 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ ਹੁਣ ਤੱਕ ਜ਼ਿਲ੍ਹਾ ਮਾਨਸਾ ਦੇ 644 ਨਾਗਰਿਕਾਂ ਦੁਆਰਾ ਕੋਰੋਨਾ ਵਾਇਰਸ ਤੋਂ ਮੁਕਤੀ ਪ੍ਰਾਪਤ ਕੀਤੀ ਗਈ ਹੈ । ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਮਾਨਸਾ ਵਿੱਚ 45 ਨਾਗਰਿਕ ਤੰਦਰੁਸਤ ਹੋ ਕੇ ਪਰਿਵਾਰਾਂ ਵਿੱਚ ਪਰਤੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1050 ਵਿਅਕਤੀ ਪਾਜ਼ਿਟਿਵ ਪਾਏ ਗਏ ਜਿਨ੍ਹਾਂ ਵਿੱਚੋਂ ਬਦਕਿਸਮਤੀ ਨਾਲ 17 ਜਣਿਆਂ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੌਜੂਦਾ ਸਮੇਂ ਵਿੱਚ ਕੋਰੋਨਾ ਦੇ 389 ਕੇਸ ਐਕਟਿਵ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ‘ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

NO COMMENTS