-ਹੁਣ ਦਵਾਈਆਂ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਤੱਕ ਰਹਿਣਗੀਆਂ ਖੁਲ੍ਹੀਆਂ : ਡਿਪਟੀ ਕਮਿਸ਼ਨਰ ਮਾਨਸਾ

0
151

ਮਾਨਸਾ, 18 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਵਿਡ-19 ਕੋਰੋਨ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ 3 ਮਈ ਤੱਕ ਪੂਰੇ ਰਾਜ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਵਾਈਆਂ ਦੀ ਸਪਲਾਈ ਜ਼ਰੂਰੀ ਸੇਵਾਵਾਂ ਵਿੱਚ ਆਉਣ ਕਾਰਨ ਪਹਿਲਾਂ ਜਾਰੀ ਕੀਤੇ ਹੁਕਮਾਂ ਰਾਹੀਂ ਜ਼ਿਲ੍ਹੇ ਦੀਆਂ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਸਾਰੇ ਜ਼ਿਲ੍ਹੇ (ਪੇਂਡੂ ਅਤੇ ਸ਼ਹਿਰੀ) ਦੀਆਂ ਰਿਟੇਲ ਅਤੇ ਹੋਲਸੇਲ ਦਵਾਈਆਂ ਦੀਆਂ ਦੁਕਾਨਾਂ ਦੇ ਖੁਲ੍ਹਣ ਦਾ ਸਮਾਂ ਬਦਲ ਕੇ ਸਵੇਰੇ 5 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਵਿੱਚ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਦਵਾਈਆਂ ਦੀ ਦੁਕਾਨ ਦੇ ਅੰਦਰ 3 ਵਿਅਕਤੀਆਂ (1 ਮਾਲਕ 2 ਸਹਾਇਕ) ਤੋਂ ਜ਼ਿਆਦਾ ਦਵਾਈ ਵਿਕਰੇਤਾ ਕਿਸੇ ਵੀ ਹਾਲਤ ਵਿੱਚ ਹਾਜ਼ਰ ਨਹੀਂ ਰਹਿਣਗੇ ਅਤੇ ਉਹ ਹਰ ਸਮੇਂ ਮਾਸਕ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਦੁਕਾਨਾਂ ਖੋਲ੍ਹਣ ਦੀ ਛੋਟ ਸਿਰਫ਼ ਦਵਾਈਆਂ ਦੀ ਹੋਮ ਡਿਲੀਵਰੀ ਲਈ ਹੀ ਹੋਵੇਗੀ।

NO COMMENTS