*ਹੁਣ ਨਾਜਾਇਜ਼ ਕਲੋਨੀਆਂ ਦੀ ਖੈਰ ਨਹੀਂ! ਚਾਰ ਕਲੋਨੀਆਂ ‘ਤੇ ਚੱਲਿਆ ਪੀਡੀਏ ਦਾ ‘ਬੁਲਡੋਜ਼ਰ’*

0
239

(ਸਾਰਾ ਯਹਾਂ/ਬਿਊਰੋ ਨਿਊਜ਼ ) : ਪਟਿਆਲਾ ਵਿੱਚ ਨਾਜਾਇਜ਼ ਕਲੋਨੀਆਂ ਖਿਲਾਫ ਸਖਤੀ ਜਾਰੀ ਹੈ। ਸ਼ਹਿਰ ਵਿੱਚ ਚਾਰ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਹ ਕਾਰਵਾਈ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਵੱਲੋਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ), ਪੀਡੀਏ, ਪਟਿਆਲਾ ਦੀ ਅਗਵਾਈ ਵਿੱਚ ਕੀਤੀ ਗਈ। 

ਪੀਡੀਏ ਵੱਲੋਂ ਪਿੰਡ ਝਿੱਲ ਵਿਖੇ ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ ਚਾਰ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀਡੀਏ ਦੇ ਅਧਿਕਾਰੀਆਂ ਵੱਲੋਂ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਆਮ ਲੋਕਾਂ ਨੂੰ ਦੱਸਿਆ ਕਿ ਪਟਿਆਲਾ ਵਾਸੀ ਭਵਿਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਸਰਕਾਰ/ਪੀਡੀਏ ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ਼ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀਡੀਏ ਦਫ਼ਤਰ ਜਾਣਕਾਰੀ ਪ੍ਰਾਪਤ ਕਰ ਲੈਣ

ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਨ੍ਹਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਤੈਅ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਨ੍ਹਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। 

ਇਸ ਕਾਰਵਾਈ ਦੌਰਾਨ ਜਗਪ੍ਰੀਤ ਸਿੰਘ (ਸਹਾਇਕ ਨਗਰ ਯੋਜਨਾਕਾਰ), ਰਾਜੀਵ ਕੁਮਾਰ (ਉਪ ਮੰਡਲ ਇੰਜੀਨੀਅਰ), ਸੰਜੀਵ ਕੁਮਾਰ (ਜੂਨੀਅਰ ਇੰਜੀਨੀਅਰ), ਆਜ਼ਾਦ ਸਿੰਘ (ਜੂਨੀਅਰ ਇੰਜੀਨੀਅਰ), ਮਨਿੰਦਰ ਸਿੰਘ (ਜੂਨੀਅਰ ਇੰਜੀਨੀਅਰ), ਅਮਰਿੰਦਰ ਸਿੰਘ (ਜੂਨੀਅਰ ਇੰਜੀਨੀਅਰ) ਤੇ ਪੁਲਿਸ ਅਧਿਕਾਰੀ ਮੌਜੂਦ ਸੀ।

LEAVE A REPLY

Please enter your comment!
Please enter your name here