*ਹੁਣ ਪੰਜਾਬ ‘ਚ ਡਰੋਨਾਂ ਰਾਹੀਂ ਲਾਏ ਜਾਣਗੇ ਬੂਟੇ ! 20 ਹਜ਼ਾਰ ਹੈਕਟੇਅਰ ਜੰਗਲ ‘ਚ ਬਿਖੇਰੇ ਗਏ ਬੀਜ, ਜਾਣੋ ਕਿਸਾਨਾਂ ਨੂੰ ਕਿਵੇਂ ਮਿਲੇਗਾ ਲਾਹਾ ?8

0
50

20 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਇਸ ਸਮੇਂ ਦੌਰਾਨ ਸੁੱਟੇ ਗਏ ਬੀਜ 20 ਦਿਨਾਂ ਦੇ ਅੰਦਰ-ਅੰਦਰ ਜੰਗਲਾਂ ਵਿੱਚ ਉੱਗਣਾ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਤਾਰ ਹੋਵੇਗਾ। ਕੋਸ਼ਿਸ਼ ਹੈ ਕਿ ਪੰਜਾਬ ਦੇ ਜੰਗਲਾਤ ਖੇਤਰ ਨੂੰ ਵਧਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਬਚਾਇਆ ਜਾ ਸਕੇ।
ਪੰਜਾਬ ‘ਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਹੁਣ ਡਰੋਨ ਰਾਹੀਂ ਬੂਟੇ ਲਾਏ ਜਾਣਗੇ। ਇਸੇ ਲੜੀ ਤਹਿਤ ਅੱਜ ਸ਼ਾਹਪੁਰ ਕੰਢੀ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜ ਡਰੋਨ ਰਾਹੀਂ ਖਿਲਾਰ ਦਿੱਤੇ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੀਸੀ ਪਠਾਨਕੋਟ ਅਦਿੱਤਿਆ ਉੱਪਲ, ਵਣ ਪਾਲ ਸੰਜੀਵ ਤਿਵਾੜੀ ਆਈਐਫਐਸ, ਡੀਐਫਓ ਧਰਮਵੀਰ ਆਈਐਫਐਸ ਹਾਜ਼ਰ ਸਨ।

ਤੁਲਸੀ, ਆਂਵਲਾ, ਜਾਮੁਨ, ਹਰੜ, ਬੇਹੜਾ, ਸੁਜਾਨ ਤੇ ਹੋਰ ਕਈ ਕਿਸਮਾਂ ਦੇ ਬੀਜ ਮਿੱਟੀ ਵਿੱਚ ਲਪੇਟ ਕੇ ਡਰੋਨਾਂ ਰਾਹੀਂ ਜੰਗਲਾਂ ਵਿੱਚ ਸੁੱਟੇ ਗਏ। ਇਸ ਸਮੇਂ ਹਰਿਆਲੀ ਮਿਸ਼ਨ ਤਹਿਤ ਪੂਰੇ ਪੰਜਾਬ ਵਿੱਚ ਰੁੱਖ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ।

ਹੁਣ ਪਾਇਲਟ ਪ੍ਰੋਜੈਕਟ ਤਹਿਤ ਧਾਰ ਬਲਾਕ ਦੇ ਜੰਗਲਾਂ ਵਿੱਚ ਪੌਦਿਆਂ ਦਾ ਪ੍ਰਸਾਰ ਕਰਨ ਲਈ ਪੂਰੇ ਜ਼ਿਲ੍ਹੇ ਵਿੱਚ ਡਰੋਨ ਰਾਹੀਂ 5 ਲੱਖ ਬੀਜ ਜੰਗਲਾਂ ਵਿੱਚ ਖਿਲਾਰੇ ਜਾਣਗੇ। ਧਾਰ ਬਲਾਕ ਵਿੱਚ ਕਰੀਬ 24 ਹਜ਼ਾਰ ਹੈਕਟੇਅਰ ਵਿੱਚ ਜੰਗਲੀ ਖੇਤਰ ਫੈਲਿਆ ਹੋਇਆ ਹੈ। ਜਿਸ ਵਿਚ ਇਕੱਲੇ ਧਾਰ ਬਲਾਕ ਦਾ 20 ਹਜ਼ਾਰ ਹੈਕਟੇਅਰ ਰਕਬਾ ਆਉਂਦਾ ਹੈ।

ਇਸ ਸਮੇਂ ਦੌਰਾਨ ਸੁੱਟੇ ਗਏ ਬੀਜ 20 ਦਿਨਾਂ ਦੇ ਅੰਦਰ-ਅੰਦਰ ਜੰਗਲਾਂ ਵਿੱਚ ਉੱਗਣਾ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਤਾਰ ਹੋਵੇਗਾ। ਕੋਸ਼ਿਸ਼ ਹੈ ਕਿ ਪੰਜਾਬ ਦੇ ਜੰਗਲਾਤ ਖੇਤਰ ਨੂੰ ਵਧਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਬਚਾਇਆ ਜਾ ਸਕੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਘੱਟੋ-ਘੱਟ ਚਾਰ ਬੂਟੇ ਲਗਾਉਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਸੀਐਮ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਹ ਕਾਨੂੰਨ ਲਿਆਉਣਗੇ।

NO COMMENTS