*ਹੁਣ ਬਜ਼ੁਰਗਾਂ ਦੀ ਦੇਖਭਾਲ ਵਿੱਚ ਵੀ ਆਸ਼ਾ ਵਰਕਰਾਂ ਦਾ ਹੋਵੇਗਾ ਅਹਿਮ ਯੋਗਦਾਨ-ਸਿਵਲ ਸਰਜਨ*

0
48

ਮਾਨਸਾ, 03 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਬੱਚਿਆਂ ਅਤੇ ਔਰਤਾਂ ਦੀ ਸਾਂਭ ਸੰਭਾਲ ਵਿਚ ਆਸ਼ਾ ਵਰਕਰਾਂ ਦਾ ਅਹਿਮ ਯੋਗਦਾਨ ਹੁੰਦਾ ਹੈ, ਉੱਥੇ ਹੀ ਹੁਣ ਕੌਮੀ ਸਿਹਤ ਮਿਸ਼ਨ ਦੇ ਸਹਿਯੋਗ ਨਾਲ ਆਸ਼ਾ ਵਰਕਰਾਂ ਨੂੰ ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਸਿੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਆਸ਼ਾ ਵਰਕਰਾਂ ਬਜ਼ੁਰਗਾਂ ਦੀ ਦੇਖਭਾਲ ਵਿਚ ਵੀ ਆਪਣੀ ਭੂਮਿਕਾ ਅਦਾ ਕਰਨਗੀਆਂ।
ਸੀਨੀਅਰ ਮੈਡੀਕਲ ਅਫਸਰ ਡਾ. ਹਰਦੀਪ ਸ਼ਰਮਾ ਨੇ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਇਸ ਸਬੰਧੀ ਆਸ਼ਾ ਵਰਕਰਾਂ ਦੀ ਸਿਖਲਾਈ ਦੇ ਪਹਿਲੇ ਬੈਚ ਦੀ ਸੁਰੂਆਤ ਮੌਕੇ ਕਿਹਾ ਕਿ ਆਸ਼ਾ ਵਰਕਰਾਂ ਦੀ ਸਿਖਲਾਈ ਦਾ ਮਨੋਰਥ ਬਜ਼ੁਰਗਾਂ ਦੀ ਦੇਖਭਾਲ, ਉਪਚਾਰ ਅਤੇ ਬਜ਼ੁਰਗਾਂ ਦੀ ਮਾਨਸਿਕ ਸਿਹਤ ਸਬੰਧੀ ਆਸ਼ਾ ਵਰਕਰਾਂ ਨੂੰ ਸਿੱਖਿਅਤ ਕਰਕੇ ਬੁਢਾਪੇ ਵਿੱਚ ਪੈਦਾ ਹੁੰਦੀਆਂ ਮੁਸ਼ਕਲਾਂ ਨੂੰ ਘੱਟ ਕਰਨਾ ਹੈ।
ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਨੇ ਸਿੱਖਿਆ ਸੈਸ਼ਨ ਦੌਰਾਨ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗ ਅਵਸਥਾ ਵਿੱਚ ਨਿਗਾਹ ਕਮਜ਼ੋਰ ਹੋਣ, ਉੱਚਾ ਸੁਣਾਈ ਦੇਣਾ ਆਦਿ ਗੰਭੀਰ ਬਿਮਾਰੀਆਂ ਤੋਂ ਪੈਦਾ ਹੁੰਦੀਆਂ ਮੁਸਕਲਾਂ ਦੀ ਵਜਾਹ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਇਸ ਤਰ੍ਹਾਂ ਦੇ ਹਾਦਸੇ ਹੋਣ ਉਪਰੰਤ ਬਜੁਰਗਾਂ ਦੀ ਬੈੱਡ ਉਪਰ ਦੇਖਭਾਲ ਵਿੱਚ ਘਰ ਦੇ ਵਿਅਕਤੀਆਂ ਦੀ ਸਹਾਇਤਾ ਕਰਦਿਆਂ ਲੋਕਾਂ ਨੂੰ ਮੁਫਤ ਸਹੂਲਤ ਘਰਾਂ ਵਿੱਚ ਉਪਲਬਧ ਹੋਵੇਗੀ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 60 ਸਾਲ ਦੀ ਉਮਰ ਤੋਂ ਉੱਪਰ ਦੇ ਵਿਅਕਤੀਆਂ ਨੂੰ  ਪਹਿਲ ਦੇ ਆਧਾਰ ’ਤੇ ਮੁਫ਼ਤ ਸਿਹਤ ਸੇਵਾਵਾਂ ਦਾ ਪ੍ਰਬੰਧ ਹੈ। ਗੰਭੀਰ ਬਿਮਾਰੀਆਂ ਜਿਵੇਂ ਕਿ ਕੈਂਸਰ, ਚੂਲਾ ਟੁੱਟਣ ਜਾਂ ਕਿਸੇ ਵੀ ਹਾਦਸੇ  ਉਪਰੰਤ ਬਜੁਰਗ ਅਵਸਥਾ ਵਿੱਚ ਦੇਖਭਾਲ ’ਤੇ ਕੇਂਦਰਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਬਜ਼ੁਰਗਾਂ ਲਈ ਫਾਇਦੇਮੰਦ ਹੋਵੇਗੀ। ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੇਟਰ ਨੂੰ ਛੇ ਦਿਨ ਸਿੱਖਿਅਤ ਕਰਨ ਉਪਰੰਤ ਜ਼ਮੀਨੀ ਪੱਧਰ ’ਤੇ ਲੋੜਵੰਦ ਮਰੀਜਾਂ ਨੂੰ ਘਰਾਂ ਵਿੱਚ ਸਹੂਲਤ ਉਪਲੱਬਧ ਹੋਵੇਗੀ।
ਬਲਾਕ ਐਕਸਟੈਨਸ਼ਨ ਕੇਵਲ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਵਜੋਂ ਬਜੁਰਗਾਂ ਦੀ ਘਰੇਲੂ ਦੇਖਭਾਲ ਸਬੰਧੀ  ਆਸ਼ਾ ਵਰਕਰਾਂ ਨੂੰ ਸਿੱਖਿਅਤ ਕਰਨ ਲਈ ਟੀਮ ਵਿਚ ਰਾਜਵੀਰ ਕੌਰ, ਜਗਦੇਵ ਸਿੰਘ ਅਤੇ ਸੁਮਨਪ੍ਰੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। 

LEAVE A REPLY

Please enter your comment!
Please enter your name here