*ਹੁਣ ਮੋਦੀ ਸਿੱਧਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੀ ਕਰਨਗੇ ਮੀਟਿੰਗ ਅਤੇ ਕੋਰੋਨਾ ਸਥਿਤੀ ਦਾ ਲੈਣਗੇ ਜਾਇਜ਼ਾ*

0
77

ਨਵੀਂ ਦਿੱਲੀ  13,ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਸੰਕਟ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸਿੱਥਾ ਜ਼ਿਲ੍ਹਾ ਅਧਿਕਾਰੀਆਂ (ਡੀਸੀ ਤੇ ਡੀਐਮ) ਨਾਲ ਵਰਚੁਅਲ ਬੈਠਕ ਕਰਨਗੇ। ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਬੈਠਕ ਵਿੱਚ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ। ਸੂਤਰਾਂ ਦੀ ਮੰਨੀਏ ਤਾਂ ਇਹ ਬੈਠਕ ਦੋ ਗਰੁੱਪਾਂ ਵਿੱਚ ਹੋਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਈ ਵਾਰ ਕੋਰੋਨਾ ਦੀ ਸਥਿਤੀ ਜਾਣਨ ਲਈ ਬੈਠਕਾਂ ਕਰ ਚੁੱਕੇ ਹਨ।

ਮੀਟਿੰਗ 18 ਮਈ ਤੇ 20 ਮਈ ਨੂੰ ਹੋਵੇਗੀ

ਪਹਿਲੀ ਬੈਠਕ 18 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਏਗੀ। 18 ਮਈ ਨੂੰ ਪ੍ਰਧਾਨ ਮੰਤਰੀ 9 ਰਾਜਾਂ ਦੇ 46 ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ, ਜਦੋਂਕਿ 20 ਮਈ ਨੂੰ 10 ਸੂਬਿਆਂ ਦੇ 54 ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਇਸ ਦੌਰਾਨ ਸਬੰਧਤ ਸੂਬੇ ਦੇ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੀ ਬੈਠਕ ਵਿੱਚ ਸ਼ਾਮਲ ਹੋਣਗੇ।

NO COMMENTS