
ਮਾਨਸਾ, 12 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਸਰਦ ਰੁੱਤ ਅਤੇ ਧੁੰਦ ਦੇ ਮੌਸਮ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਹੁਣ ਸਵੇਰੇ 09:30 ਵਜੇ ਤੋਂ ਸ਼ਾਮ 05:00 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਪਹਿਲਾਂ ਵਾਂਗ ਹੀ ਪੂਰਾ ਹਫ਼ਤਾ ਆਪਣੀਆਂ ਸੇਵਾਵਾਂ ਦੇਣਗੇ। ਲੋਕ ਇਸ ਨਿਰਧਾਰਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ।
