ਹੁਣ 7 ਸਤੰਬਰ ਤੱਕ ਕਰਵਾਏ ਜਾ ਸਕਦੇ ਹਨ 11ਵੀਂ ਜਮਾਤ ਦੇ ਦਾਖਲੇ : ਪ੍ਰਿੰਸੀਪਲ

0
54

ਮਾਨਸਾ, 01 ਸਤੰਬਰ (ਸਾਰਾ ਯਹਾ, ਜੋਨੀ ਜਿੰਦਲ) : ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਮਮਤਾ ਮੁੰਦਰਾ ਨੇ ਦੱਸਿਆ ਕਿ  ਵਿੱਚ 11ਵੀਂ ਜਮਾਤ ‘ਚ ਸਾਲ 2020-21 ਦੇ ਦਾਖਲੇ ਲਈ ਆਨ-ਲਾਈਨ ਫਾਰਮ ਭਰੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੈਸ਼ਨ 2019-20 ਵਿੱਚ ਦਸਵੀਂ ਜਮਾਤ ਪਾਸ ਕਰ ਚੁੱਕੇ ਹਨ, ਉਹ ਫਾਰਮ ਭਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਉਮਰ ਦੀ ਹੱਦ 01 ਜੂਨ 2002 ਤੋਂ 31 ਮਈ 2006 ਦੇ ਵਿਚਕਾਰ ਹੋਣੀ ਚਾਹੀਦੀ ਹੈ।
ਪ੍ਰਿੰਸੀਪਲ ਨੇ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਆਖਰੀ ਮਿਤੀ 31 ਅਗਸਤ 2020 ਸੀ ਪਰ ਹੁਣ ਨਵੋਦਿਆ ਵਿਦਿਆਲਿਆ ਸਮਿਤੀ ਦੇ ਹੁਕਮਾਂ ਅਨੁਸਾਰ ਇਹ ਮਿਤੀ ਵਧਾ ਕੇ 07 ਸਤੰਬਰ 2020 ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in ‘ਤੇ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਟੈਲੀਫੋਨ ਨੰਬਰ 01652-283992 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS