
ਚੰਡੀਗੜ੍ਹ 18,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੀਂ ਜ਼ਿੰਮੇਵਾਰੀ ਸੌਂਪੀ ਹੈ। PPCC ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਪੀਪੀਸੀਸੀ ਵੱਲੋਂ ਜਾਰੀ ਨਿਯੁਕਤੀ ਦਾ ਨੋਟੀਫਿਕੇਸ਼ਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ 39 ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਸੀ।
ਕਾਂਗਰਸ ਵੱਲੋਂ ਅਵਤਾਰ ਹੈਨਰੀ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ।
