ਹੈਰੋਇੰਨ (ਚਿੱਟਾ), ਲਾਹਣ ਅਤੇ ਸ਼ਰਾਬ ਸਮੇਤ 10 ਕਾਬੂ

0
53

ਮਾਨਸਾ, 31—05—2020 (ਸਾਰਾ ਯਹਾ / ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10
ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 9 ਗ੍ਰਾਮ ਹੈਰੋਇੰਨ (ਚਿੱਟਾ), 350
ਲੀਟਰ ਲਾਹਣ ਅਤੇ 89 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ
ਦਿੰਦਿਆ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਸਪਾਲ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ 9
ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
ਗਿਆ ਹੈ। ਗ੍ਰਿਫਤਾਰ ਦੋਸ਼ੀ ਦੀ ਮੁਢਲੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਵੀਰਪਾਲ ਕੌਰ ਪਤਨੀ ਸ਼ਨੀ ਸਿੰਘ
ਵਾਸੀ ਸੁਨਾਮ ਨੂੰ ਦੋਸ਼ੀ ਨਾਮਜਦ ਕੀਤਾ ਗਿਆ ਹੈ, ਜਿਸਦੀ ਗ੍ਰਿਫਤਾਰੀ ਬਾਕੀ ਹੈ।

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਿਸ਼ਾਨ ਸਿੰਘ ਪੁੱਤਰ ਸਰਮਾ ਸਿੰਘ ਵਾਸੀ ਝੰਡਾਂ ਕਲਾਂ
ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ
ਕੀਤੀ ਗਈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਾਇਬ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕੁਸ਼ਲਾ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ
ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਨੂੰ ਕਾਬੂ ਕਰਕੇ 50 ਲੀਟਰ ਲਾਹਣ
ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।

ਇਸੇ ਤਰਾ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਅਜੇ ਕੁਮਾਰ ਪੁੱਤਰ ਕਰਨੈਲ ਸਿੰਘ ਅਤੇ ਮੁਰਲੀ ਰਾਮ ਪੁੱਤਰ ਰਾਮਸਰੂਪ
ਵਾਸੀਆਨ ਬੁਢਲਾਡਾ ਨੂੰ ਮੋਟਰਸਾਈਕਲ ਸਪਲੈਂਡਰ ਨੰ:ਪੀਬੀ.10ਸੀਐਲ—5132 ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸ਼ਾਹੀ (ਹਰਿਆਣਾ) ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਸੁਖਪਾਲ ਸਿੰਘ ਭੋਲਾ ਪੁੱਤਰ ਝੰਡਾਂ ਸਿੰਘ ਵਾਸੀ ਅਕਲੀਆ ਨੂੰ ਕਾਬੂ ਕਰਕੇ 9 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ
ਪਾਰਟੀ ਨੇ ਜਰਨੈਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਦਲੇਲ ਸਿੰਘ ਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ
(ਹਰਿਆਣਾ) ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ
ਪਾਰਟੀ ਨੇ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ
ਸਿਰਸੀਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਾਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 9 ਬੋਤਲਾ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਪਰ
ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 8 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ
ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here