ਹੋਰਨਾ ਸੂਬਿਆਂ ਮਗਰੋਂ ਹੁਣ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਪਟਾਖਿਆਂ ‘ਤੇ ਪਾਬੰਦੀ

0
33

ਚੰਡੀਗੜ੍ਹ,06 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਆਖਰਕਾਰ ਚੰਡੀਗੜ੍ਹ ਵਿੱਚ ਪਟਾਖੇ ਵੇਚਣ ਅਤੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਯੂਟੀ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਕਾਰਜਕਾਰੀ ਅਥਾਰਟੀ ਨੇ ਇਹ ਫੈਸਲਾ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਲਿਆ ਹੈ। ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ।

ਦੱਸ ਦਈਏ ਕਿ ਪਾਬੰਦੀ ਦੇ ਨਾਲ ਪਟਾਖੇ ਵੇਚਣ ਲਈ ਜਾਰੀ ਕੀਤੇ ਗਏ 96 ਲਾਇਸੈਂਸ ਰੱਦ ਕੀਤੇ ਜਾਣਗੇ। ਇਨ੍ਹਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਪਟਾਖਿਆਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਵਿਕਰੀ ਅਤੇ ਪਟਾਖੇ ਚਲਾਉਣ ‘ਤੇ ਪਾਬੰਦੀ ਲਗਾਉਣ ਲਈ ਹੁਣ ਵੱਖਰੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਪਾਬੰਦੀ ਦੇ ਬਾਅਦ ਵੀ ਪਟਾਖੇ ਚਲਾਉਣ ਜਾਂ ਵੇਚਣ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਕੀਤੀ ਜਾਏਗੀ। ਇਸ ਦੇ ਲਈ ਤਿੰਨ ਐਸਡੀਐਮਜ਼ ਅਤੇ ਡੀਐਸਪੀਜ਼ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ। ਇਸ ਦੀ ਪੂਰੀ ਰੂਪ ਰੇਖਾ ਡੀਸੀ ਦਫਤਰ ਵਲੋਂ ਤਿਆਰ ਕੀਤੀ ਜਾਏਗੀ।

LEAVE A REPLY

Please enter your comment!
Please enter your name here