*ਹੋਲਾ ਮਹੱਲਾ ਮਨਾਉਣ ਲਈ ਸ਼ਿਵਪੁਰੀ ਸਾਹਿਬ ਨੂੰ ਜਾਂਦਿਆਂ ਵਾਪਰਿਆ ਦਰਦਨਾਕ ਹਾਦਸਾ, ਤਰਨਤਾਰਨ ਦੇ 2 ਵਿਅਕਤੀਆਂ ਦੀ ਹੋਈ ਮੌਤ*

0
17

(ਸਾਰਾ ਯਹਾਂ/ਬਿਊਰੋ ਨਿਊਜ਼ )  ਹੋਲਾ ਮਹੱਲਾ ਮਨਾਉਣ ਲਈ ਸ਼ਿਵਪੁਰੀ ਸਾਹਿਬ ਨੂੰ ਜਾਂਦਿਆਂ ਟਰੱਕ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ ਜ਼ਿਲ੍ਹਾ ਤਰਨਤਾਰਨ ਦੇ 2 ਵਿਅਕਤੀਆਂ ਦੀ  ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀਆਂ ਦੀ ਪਹਿਚਾਣ ਨਿਸ਼ਾਨ ਸਿੰਘ ਉਮਰ ਕਰੀਬ 35 ਸਾਲ ਸਿੰਘ ਪਿੰਡ ਰਾਣੀਵਲਾਹ ਅਤੇ ਕਾਰਜ਼ ਸਿੰਘ ਉਮਰ ਲੱਗਭਗ 50 ਸਾਲ ਪਿੰਡ ਲੁਹਾਰ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਕੁਝ ਹੀ ਦੂਰੀ ‘ਤੇ ਸਥਿਤ ਹਨ। 

ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਦੋਵੇਂ ਵਿਆਕਤੀ ਕਾਫ਼ੀ ਲੰਮੇ ਸਮੇਂ ਤੋਂ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਬਾਬਾ ਹਾਕਮ ਸਿੰਘ ਤੇ ਬਾਬਾ ਸੁੱਖਾ ਸਿੰਘ ਜੀ ਨਾਲ ਜੁੜੇ ਸਨ ਅਤੇ ਇਹ ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਸੰਤਾਂ ਮਹਾਪੁਰਸ਼ਾਂ ਦਾ ਟਰੱਕ ਲੈ ਕੇ ਸ਼ਿਵਪੁਰੀ ਸਾਹਿਬ ਐੱਮਪੀ ਵਿਖੇ ਜਾ ਰਹੇ ਸਨ ਤੇ ਇਨ੍ਹਾਂ ਦੀ ਗੱਡੀ ਅੱਡਾ ਧੌਲਪੁਰ ਨਜ਼ਦੀਕ ਜਾ ਕੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ ,ਜਿਸ ਦੌਰਾਨ ਇਨ੍ਹਾਂ ਦੋਹਾਂ ਦੀ ਮੌਤ ਹੋ ਜਾਂਦੀ ਹੈ ਤੇ ਪਿੱਛੇ ਬੈਠੀ ਸੰਗਤ ਦੇ ਵੀ ਕਾਫ਼ੀ ਸੱਟਾਂ ਲੱਗ ਜਾਂਦੀਆਂ ਹਨ। ਦੋਹਾਂ ਹੀ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਪਾਸੋਂ ਮਦਦ ਦੀ ਮੰਗ ਕੀਤੀ ਜਾ ਰਹੀ ਹੈ।  

 ਇਸ ਤੋਂ ਇਲਾਵਾ ਹੋਲੇ-ਮਹੱਲੇ ਮੌਕੇ ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗਏ 2 ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਮਪੁਰਾ ਕਪੂਰਥਲਾ ਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇੱਬਣ ਜ਼ਿਲ੍ਹਾ ਕਪੂਰਥਲਾ ਹੋਲੇ-ਮਹੱਲੇ ਲਈ ਸ੍ਰੀ ਆਨੰਦਪੁਰ ਸਾਹਿਬ ਗਏ ਸਨ। ਦੇਰ ਰਾਤ ਦੋਵੇਂ ਨੌਜਵਾਨ ਬਾਥਰੂਮ ਜਾਣ ਤੋਂ ਬਾਅਦ ਦਰਿਆ ਵਾਲੀ ਸਾਈਡ ਹੱਥ ਧੋਣ ਲੱਗੇ ਤਾਂ ਅਚਾਨਕ ਸਿਮਰਨ ਸਿੰਘ ਦਾ ਪੈਰ ਫਿਸਲ ਗਿਆ ਅਤੇ ਉਹ ਦਰਿਆ ਵਿਚ ਡੁੱਬ ਗਿਆ।  ਉਸ ਨੂੰ ਬਚਾਉਣ ਲਈ ਉਸ ਦਾ ਸਾਥੀ ਬੀਰ ਸਿੰਘ ਵੀ ਡੁੱਬ ਗਿਆ।

LEAVE A REPLY

Please enter your comment!
Please enter your name here