ਹੋਸਲਾ ਅਫਜਾਈ ਸਨਮਾਨਾਂ ਚ ਮਾਨਸਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੀ ਮੋਹਰੀ ਰਹੇ

0
155

ਮਾਨਸਾ 10 ਜੂਨ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਚ ਹੋਏ ਅੰਬੈਸਡਰ ਆਫ ਹੋਪ ਮੁਕਾਬਲੇ ਚ ਮਾਨਸਾ ਜ਼ਿਲ੍ਹੇ ਦੇ ਇਕ ਦਰਜ਼ਨ ਤੋਂ ਵੱਧ ਵਿਦਿਆਰਥੀਆਂ ਨੇ ਹੋਸਲਾ ਅਫਜਾਈ ਇਨਾਮਾਂ ਦੀ ਸੂਚੀ ਚ ਅਪਣੇ ਨਾਮ ਦਰਜ ਕਰਵਾਕੇ ਅਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਚਮਕਾਇਆ ਹੈ।
ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਲਿਸਟ ਵਿੱਚ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ ਦੇ ਪੁਨੀਤ ਬਾਂਸਲ ਦਸਵੀਂ,ਗੁਰਵੀਰ ਕੌਰ ਬਾਰਵੀਂ, ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਦੀ ਵਿਦਿਆਰਥਣ ਦਲਜੀਤ ਕੌਰ,ਪ੍ਰਿਆ ਗਰਗ, ਗੌਰਮਿੰਟ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਦੇ ਵਿਦਿਆਰਥੀ ਸਲਮਾਨ ਸਿੰਘ,ਸੈਕੰਡਰੀ ਸਕੂਲ ਬੁਰਜ ਹਰੀ ਦੀ ਵਿਦਿਆਰਥਣ ਸ਼ਰਨਪ੍ਰੀਤ ਕੌਰ ਦਸਵੀਂ, ਬਬਲੀ ਕੌਰ ਦਸਵੀਂ,
ਚਹਿਲਾਂਵਾਲੀ ਸਕੂਲ ਦੀ ਵਿਦਿਆਰਥਣ ਪ੍ਰਭਸੀਰਤ ਬਾਹੀਆ, ਦੋਦੜਾ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ,ਗੌਰਮਿੰਟ ਕੋਆ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਦੇ ਵਿਦਿਆਰਥੀ ਪ੍ਰਦੀਪ ਕੁਮਾਰ 9 ਵੀਂ ਕਲਾਸ ਸ਼ਾਮਲ ਹੈ, ਸਕੂਲ ਇੰਚਾਰਜ ਗੁਰਪ੍ਰੀਤ ਨੇ ਦੱਸਿਆ ਕਿ ਇਹ ਵਿਦਿਆਰਥੀ ਹਰ ਖੇਤਰ ਚ ਮੋਹਰੀ ਹੈ । ਇਸ ਤੋ ਇਲਾਵਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੇ ਚਾਰ ਵਿਦਿਆਰਥੀ ਮਨਦੀਪ ਕੌਰ,ਮਨਪ੍ਰੀਤ ਕੌਰ,ਹਰਪ੍ਰੀਤ ਸਿੰਘ,ਰਾਜਵੀਰ ਸਿੰਘ ਸ਼ਾਮਲ ਹਨ ,ਜਿਨ੍ਹਾਂ ਨੇ ਇਕੱਠਿਆਂ ਮੁਕਾਬਲੇ ਚ ਭਾਗ ਲਿਆ। ਇਸ ਕਾਰਗੁਜ਼ਾਰੀ ਤੇ ਪ੍ਰਿੰਸੀਪਲ ਅਸ਼ੋਕ ਕੁਮਾਰ, ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ
ਨੋਡਲ ਅਫਸਰ ਅਤੇ ਡਿਪਟੀ ਡਾਇਰੈਕਟਰ ਰੇਨੂੰ ਮਹਿਤਾ,
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਅਤੇ ਦੋਨੋ ਡਿਪਟੀ ਡੀ ਈ ਓ ਜਗਰੂਪ ਭਾਰਤੀ, ਗੁਰਲਾਭ ਸਿੰਘ ,ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ ,ਨੇ ਇਸ ਗੱਲ ਤੇ ਖੁਸ਼ੀ ਤੇ ਤਸੱਲੀ ਜ਼ਾਹਿਰ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਵਾ ਲੱਖ ਦੇ ਕਰੀਬ ਭਾਗੀਦਾਰਾਂ ਚ ਅਪਣਾ ਨਾਮ ਦਰਜ਼ ਕੀਤਾ ਹੈ।

LEAVE A REPLY

Please enter your comment!
Please enter your name here