*ਹੜ੍ਹਾਂ ਦੀ ਸਥਿਤੀ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਬੁੱਧ ਰਾਮ*

0
70

 ਮਾਨਸਾ, 13 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ )
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ’ਤੇ ਪਲ ਪਲ ਦੀ ਨਜ਼ਰ ਰੱਖੀ ਜਾ ਰਹੀ ਹੈ, ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਸੂਬੇ ਦੇ ਹੜ੍ਹਾਂ ਵਾਲੇ ਸ਼ਹਿਰਾਂ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ੍ਹ ’ਤੇ ਘੱਗਰ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਭਾਵੇਂ ਜ਼ਿਲ੍ਹਾ ਮਾਨਸਾ ਵਿਚ ਬਾਰਸ਼ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ ਪਰੰਤੂ ਹਿਮਾਚਲ ਪ੍ਰਦੇਸ਼ ’ਚ ਹੋਈ ਬਾਰਸ਼ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋਈ ਹੈ, ਜਿਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਚਾਂਦਪੁਰਾ ਬੰਨ੍ਹ ’ਤੇ ਘੱਗਰ ਵਿੱਚ ਕੇਲੀ ਬੂਟੀ ਜਾਂ ਦਰਖ਼ਤਾਂ ਦੇ ਟਾਹਣੇ ਫਸ ਜਾਂਦੇ ਹਨ, ਨੂੰ ਕੱਢਣ ਲਈ ਦੋ ਪੋਕਲੇਨ ਮਸ਼ੀਨਾਂ ਲਗਾਈਆਂ ਗਈਆਂ ਹਨ। ਡਰੇਨਜ਼ ਵਿਭਾਗ ਦੇ ਅਧਿਕਾਰੀ ਇਸ ਕਾਰਜ ਮੌਕੇ ਤਾਇਨਾਤ ਹਨ। ਪੰਜਾਬ ਵਿੱਚ ਦੁਆਬੇ ਅਤੇ ਮਾਝੇ ਇਲਾਕੇ ’ਚ ਜੋ ਨੁਕਸਾਨ ਹੋਇਆ ਹੈ ਉਸ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਵੱਲੋਂ ਹਰ ਸੰਭਵ ਯਤਨ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਆਪਣੇ ਵਿਤ ਅਨੁਸਾਰ ਅੱਗੇ ਆਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ। ਸਰਕਾਰ ਉਨ੍ਹਾਂ ਤੱਕ ਖੁਦ ਸਹੀ ਜਾਣਕਾਰੀ ਮੁਹੱਈਆ ਕਰਾਏਗੀ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਜ਼ਿਲ੍ਹਾ ਪ੍ਰਧਾਨ ਆਪ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਮਾਨਸਾ, ਨਾਇਬ ਤਹਿਸੀਲਦਾਰ ਬਲਕਾਰ ਸਿੰਘ, ਵਪਾਰ ਵਿੰਗ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ, ਚਮਕੌਰ ਸਿੰਘ ਖੁਡਾਲ, ਚੇਅਰਮੈਨ, ਮਾਰਕੀਟ ਕਮੇਟੀ ਬਰੇਟਾ, ਰਮਨ ਗੁੜੱਦੀ, ਦਲਜੀਤ ਭਾਦੜਾ, ਬਲਦੇਵ ਸਿੰਘ ਅੱਕਾਂਵਾਲੀ, ਗੁਰਮੀਤ ਸਿੰਘ ਪਟਵਾਰੀ ਤੋਂ ਇਲਾਵਾ ਪਿੰਡ ਕੁੱਲਰੀਆਂ, ਗੋਰਖਨਾਥ ਦੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

NO COMMENTS