ਮਾਨਸਾ, 17 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ ):
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਿਸ਼ੀਪਾਲ ਸਿੰਘ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਹੜ੍ਹਾਂ ਕਾਰਨ ਪੈਦਾ ਹੋਏ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਕੁੱਝ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਐਸ.ਡੀ.ਐਮ ਬੁਢਲਾਡਾ ਤੇ ਐਸ.ਡੀ.ਐਮ ਸਰਦੂਲਗੜ੍ਹ ਦੀ ਮੰਗ ਅਨੁਸਾਰ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੁਢਲਾਡਾ ਦੇ ਪਿੰਡ ਗੋਰਖਨਾਥ, ਚੱਕ ਅਲੀਸ਼ੇਰ ਕਲਾਂ, ਬੀਰੇਵਾਲਾ ਡੋਗਰਾ, ਭਾਵਾ, ਕੁਲਰੀਆਂ, ਰਿਓਂਦ ਕਲਾਂ, ਰਿਓਂਦ ਖੁਰਦ, ਆਦਰਸ਼ ਸੈਕੰਡਰੀ ਸਕੂਲ ਬੋਹਾ ਅਤੇ ਸਰਦੂਲਗੜ੍ਹ ਵਿਖੇ ਰੋੜਕੀ ਅਤੇ ਬਰਨ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਬਾਕੀ ਸਕੂਲ ਆਮ ਦਿਨਾਂ ਵਾਂਗ ਪੰਜਾਬ ਸਰਕਾਰ ਵੱਲੋਂ ਜਾਰੀ ਸਮੇਂ ਮੁਤਾਬਿਕ ਖੁੱਲ੍ਹੇ ਰਹਿਣਗੇ।