*ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਦਾ ਗਠਨ : ਡਾ. ਅਸ਼ਵਨੀ ਕੁਮਾਰ*

0
151

ਮਾਨਸਾ 14 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ ):ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ. ਆਦਰਸ਼ਪਾਲ ਕੌਰ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਨੇ ਹੜ੍ਹ ਆਉਣ ਦੀ ਸਥਿਤੀ ਵਿੱਚ ਮੈਡੀਕਲ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਮਾਨਸਾ ਪਹੁੰਚੇ ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਮਾਨਸਾ ਅਤੇ ਆਮ ਆਦਮੀ ਕਲੀਨਿਕ ਕੁਲਰੀਆਂ ਜੋ ਕੀ ਚਾਂਦਪੁਰਾ ਬੰਨ ਦੇ ਨਜ਼ਦੀਕ ਹੈ ਦਾ ਦੌਰਾ ਕੀਤਾ। ਉਨ੍ਹਾਂ ਨੇ ਸਿਹਤ ਵਿਭਾਗ ਦੁਆਰਾ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਇਸ ਤੇ ਸੰਤੁਸ਼ਟੀ ਪ੍ਰਗਟਾਈ। ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਮਾਨਸਾ ਵਲੋਂ ਜ਼ਿਲੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਇਸ ਮੁਸ਼ਕਿਲ ਘੜੀ ਦੌਰਾਨ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਸਿਹਤ ਵਿਭਾਗ ਮਾਨਸਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਅਤੇ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਸਤਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੋ ਕੇ ਮੌਕੇ ‘ਤੇ ਡਿਊਟੀ ਦਿੰਦਾ ਨਜ਼ਰ ਆ ਰਿਹਾ ਹੈ । ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸਿਹਤ ਡਾਇਰੈਕਟਰ ਨੇ ਸਿਹਤ ਸੰਸਥਾਵਾ ਦੇ ਮੁੱਖੀਆ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਅਤੇ ਕਲੋਰੀਨ ਦੀਆਂ ਗੋਲੀਆਂ ਦੀ ਵਰਤੋ ਕਰਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਕਲੋਰੀਨ ਦੀਆਂ ਗੋਲੀਆਂ ਨੇੜੇ ਦੀ ਸਿਹਤ ਸੰਸ਼ਥਾਵਾਂ ਤੋ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ‌। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕੇ ‘ਚ ਫਸੇ ਲੋਕਾਂ ਦੀ ਮਦਦ ਲਈ ਜਿਲ੍ਹਾ ਅਤੇ ਬਲਾਕ ਪੱਧਰ ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਅਸਵਨੀ ਕੁਮਾਰ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਪੈਂਦੀ ਦੀ ਹੈ, ਤਾਂ ਉਹ ਮਾਨਸਾ ਵਿਖੇ ਕੰਟਰੋਲ ਰੂਮ ਦੇ ਨੰਬਰ 01652-227056 ਤੇ , ਬਲਾਕ ਬੁਢਲਾਡਾ ਦੇ ਕੰਟਰੋਲ ਰੂਮ ਨੰਬਰ 7710119398 ਸਰਦੂਲਗੜ ਦੇ ਕੰਟਰੋਲ ਰੂਮ ਨੰਬਰ 01659-250074 ਤੇ ਸੰਪਰਕ ਕਰਕੇ, ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।ਇਸ ਮੌਕੇ ਉਨਾਂ ਨੇ ਕਿਹਾ ਕਿ ਜ਼ਿਲੇ ਦੇ ਪਿੰਡਾਂ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ। ਪ੍ਰਭਾਵਿਤ ਲੋਕਾਂ ਦੇ ਇਲਾਜ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਚ ਲੋਕਾਂ ਦੇ ਇਲਾਜ ‘ ਲਈ ਵਿਆਪਕ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਮੈਡੀਕਲ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ‘ਚ ਹੈ ਅਤੇ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।ਡਾਕਟਰ ਅਰਸ਼ਦੀਪ ਸਿੰਘ ਜਿਲਾ ਨੋਡਲ ਅਫ਼ਸਰ ਨੇ ਲੋਕਾਂ ਨੁੰ ਵਿਸ਼ੇਸ ਤੌਰ ਤੇ ਅਪੀਲ ਕਰਦਿਆਂ ਕਿਹਾ ਕਿ ਜੋ ਮਰੀਜ਼ ਕਿਸੇ ਗਭੀਰ ਬਿਮਾਰੀ ਨਾਲ ਪੀੜਤ ਹਨ ਜਿਵੇਂ ਬੀ.ਪੀ.ਸੂਗਰ,ਦਿਲ ਅਤੇ ਗੁਰਦੇ ਦੀ ਬਿਮਾਰੀ ਆਦਿ ਦੇ ਹਨ ਉਹ ਮਰੀਜ਼ ਆਪਣੀ 10-15 ਦਿਨ ਦੀ ਦਵਾਈ ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਪ੍ਰਾਪਤ ਕਰਨੀ ਯਕੀਨੀ ਬਣਾਉਣ, ਉਨ੍ਹਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਹੜ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਖਣ ਦੀ ਸਲਾਹ ਦਿੱਤੀ। ਡਾਕਟਰ ਰਣਜੀਤ ਸਿੰਘ ਰਾਏ ਜ਼ਿਲਾ ਸਿਹਤ ਅਫ਼ਸਰ ਮਾਨਸਾ ਨੇ ਕਿਹਾ ਬਰਸਾਤ/ਹੜਾਂ ਦੇ ਪਾਣੀ ਨਾਲ ਘਰਾਂ ਨੇੜੇ ,ਖੇਤਾਂ ਵਿੱਚ ਜੇਕਰ ਕਿਸੇ ਨੂੰ ਸੱਪ ਦੁਆਰਾ ਕਟਿਆਂ ਜਾਂਦਾ ਹੈ ਤਾਂ ਬਲਾਕ ਪੱਧਰ ਅਤੇ ਜ਼ਿਲਾ ਪੱਧਰ ਤੇ ਇਸ ਦਾ ਮੁਫਤ ਇਲਾਜ ਅਤੇ ਵੈਕਸੀਨ ਕੀਤੀ ਜਾਵੇਗੀ। ਇਸ ਮੌਕੇ ਡਾਕਟਰ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ, ਸੰੰਤੋੋਸ਼ ਭਾਰਤੀ ਜ਼ਿਲਾ ਐਪੀਡੀਮਾਲੋਜਿਸਟ, ਸ੍ਰੀ ਭਵਾਨੀਸ਼ੰਕਰ ਫਾਰਮੈਸੀ ਅਫ਼ਸਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here