*ਹੰਕਾਰ ਜੀਵ ਦਾ ਸਭ ਤੋਂ ਵੱਡਾ ਦੁਸ਼ਮਣ ਹੈ:ਚੇਤਨਾ ਜੀ*

0
26

ਮਾਨਸਾ 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):

ਸ੍ਰੀ ਕ੍ਰਿਸ਼ਨ ਕੀਰਤਨ ਮੰਡਲ ਮਾਨਸਾ ਵੱਲੋਂ ਸ੍ਰੀ ਗੀਤਾ ਭਵਨ ਮਾਨਸਾ ਵਿਖੇ ਮਨਾਏ ਜਾ ਰਹੇ ਸ੍ਰੀ ਰਾਧਾ ਜਨਮ ਅਸ਼ਟਮੀ ਉਤਸਵ ਦੇ ਪੰਜਵੇ ਦਿਨ ਜੋਤੀ ਪ੍ਰਚੰਡ ਦੀ ਰਸਮ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਵਿਨੋਦ ਭੰਮਾ  ਨੇ ਨਿਭਾਈ। ਇਸ ਮੌਕੇ ਪ੍ਰਵਚਨਾਂ ਦੀ ਅੰਮ੍ਰਿਤਮਈ ਵਰਖਾ ਕਰਦਿਆਂ ਸਵਾਮੀ ਨਿਸਕੰਪ ਚੇਤਨਾ ਜੀ ਮਹਾਰਾਜ ਨੇ ਕਿਹਾ ਕਿ  ਜਦ ਤੱਕ ਗੁਰੂ ਦੀ ਕ੍ਰਿਪਾ ਨਹੀਂ ਹੁੰਦੀ ਉਦੋਂ ਤੱਕ ਸਾਨੂੰ ਕਥਾ ਚੰਗੀ ਨਹੀਂ ਲੱਗਦੀ, ਇਸ ਲਈ ਜੀਵ ਨੂੰ ਕਿਸੇ ਨਾ ਕਿਸੇ ਗੁਰੂ ਦਾ ਸਹਾਰਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤਾਂ ਦਾ ਇੱਕ ਪਲ ਅਤੇ ਅੰਨ੍ਹ ਦਾ ਇੱਕ ਕਣ ਬੇਅਰਥ ਨਹੀਂ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਤ ਕਥਾ ਬੜੀ ਦੁਰਲੱਭ ਹੈ, ਇਸ ਲਈ ਦੇਵਤੇ ਵੀ ਸੁਣਨ ਲਈ ਤਰਸਦੇ ਹਨ। ਪ੍ਰਮਾਤਮਾ ਨੂੰ ਮਿਲਣ ਦਾ ਸਭ ਤੋਂ ਸਰਲ ਰਾਸਤਾ ਭਗਤੀ ਮਾਰਗ ਹੈ। ਉਨ੍ਹਾਂ ਕਿਹਾ ਕਿ ਜੀਵ ਨੂੰ ਕਦੇ ਵੀ ਹੰਕਾਰ ਨਹੀਂ ਕਰਨਾ ਚਾਹੀਦਾ, ਹੰਕਾਰ ਜੀਵ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਚੇਤਨਾ ਜੀ ਵੱਲੋਂ ਇਸ ਮੌਕੇ ਸੁੰਦਰ ਭਜਨ ‘ਨੀ ਮੈਂ ਸਾਂਵਰੇ ਦੇ ਰੰਗ ’ਚ ਰੰਗੀ ਹੋਈ ਆਂ’ ਗਾ ਕੇ ਭਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੰਡਲ ਦੇ ਪ੍ਰਧਾਨ ਧਰਮ ਪਾਲ ਪਾਲੀ, ਪਵਨ ਧੀਰ,  ਮੱਖਣ ਲਾਲ, ਸੁਰਿੰਦਰ ਲਾਲੀ, ਗਿਆਨ ਚੰਦ, ਦੀਵਾਨ ਭਾਰਤੀ, ਸਕੱਤਰ ਅਮਰ ਪੀ. ਪੀ., ਅਮਰ ਨਾਥ ਲੀਲਾ, ਕੁੱਕੂ ਅੱਕਾਂਵਾਲੀ, ਸੋਨੂੰ ਅਤਲਾ, ਸੁਭਾਸ਼ ਸ਼ਰਮਾ, ਆਚਾਰੀਆ ਬਿ੍ਜ  ਵਾਸੀ, ਬੱਦਰੀ ਨਰਾਇਣ, ਰਜੇਸ਼ ਪੰਧੇਰ, ਹੈਪੀ ਸਾਉਡ, ਕਿ੍ਸਨ ਬਾਸਲ, ਸੁਭਾਸ ਪੱਪੂ, ਦਰਸ਼ਨ ਫਰਵਾਹੀ ,ਵਿਨੋਦ ਰਾਣੀ,ਕਿ੍ਸਨਾ ਦੇਵੀ, ਨੀਸੂ, ਨੀਲਮ ਰਾਣੀ, ਅਭਿਨਾਸ, ਸੀਲਾ ਦੇਵੀ, ਕਮਲੇਸ ਰਾਣੀ, ਦਰਸਨਾ ਦੇਵੀ, ਸੁਸਮਾ ਦੇਵੀ,ਮੂਰਤੀ, ਕਿਰਨਾ ਰਾਣੀ, ਨਿਰਮਲਾ ਦੇਵੀ,  ਅਨਾਮਿਕਾ ਗਰਗ, ਮੰਜੂ, ਸਰੋਜ ਬਾਲਾ, ਸੁਨੀਤਾ ਤੋ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
ਕੈਪਸਨ ਗੀਤਾ ਭਵਨ ਮਾਨਸਾ ਵਿਖੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਿਨੋਦ ਭੰਮਾ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਆਗੂ।

NO COMMENTS