*ਜ਼ਿਲਾ ਜੇਲ ਵਿੱਚ ਕੀਤਾ 15 ਰੋਜ਼ਾ ਯੋਗਾ ਕੈਂਪ ਦਾ ਆਯੋਜਨ*

0
85

ਮਾਨਸਾ, 14 ਮਈ (ਸਾਰਾ ਯਹਾਂ/ ਜੋਨੀ ਜਿੰਦਲ) : ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਠੀਕ ਰਹੇ, ਉਹ ਨਿੋਰਗ ਰਹਿਣ ਅਤੇ ਉਨਾਂ ਨੂੰ ਕੋਈ ਮਾਨਸਿਕ ਰੋਗ ਨਾ ਹੋਵੇ, ਇਸ ਲਈ ਜ਼ਿਲਾ ਤੇ ਸ਼ੈਸ਼ਨ ਜੱਜ ਮੈਡਮ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਜੇਲ ਵਿੱਚ 15 ਰੋਜ਼ਾ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਆਸਰਾ ਲੋਕ ਕਲੱਬ ਮਾਨਸਾ ਦੇ ਸਹਿਯੋਗ ਨਾਲ ਇਹ ਯੋਗਾ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਇਹ ਕੈਂਪ ਰੋਜ਼ ਸਵੇਰੇ 7 ਵਜੇ ਤੋਂ ਸ਼ੁਰੂ ਕੀਤਾ ਜਾਂਦਾ ਹੈ ਅਤੇ ਯੋਗਾ ਗੁਰੂ ਚੀਕੂ ਅਰੋੜਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਯੋਗ ਆਸਨਾਂ ਦੇ ਲਾਭ ਦੱਸ ਕੇ ਯੋਗਾ ਕਰਵਾਇਆ ਜਾਂਦਾ ਹੈ।
ਉਨਾਂ ਦੱਸਿਆ ਕਿ ਇਹ ਕੈਂਪ ਲਗਾਤਾਰ 15 ਦਿਨਾਂ ਲਈ ਆਯੋਜਿਤ ਕੀਤਾ ਗਿਆ ਹੈ, ਤਾਂ ਜੋ ਕੈਦੀ ਅਤੇ ਹਵਾਲਾਤੀ ਆਪਣੀ ਸਿਹਤ ਵੱਲ ਧਿਆਨ ਦੇਣ ਅਤੇ ਨਿਰੋਗ ਰਹਿਣ। ਉਨਾਂ ਦੱਸਿਆ ਕਿ ਇਸ ਕੈਂਪ ਨਾਲ ਉਨਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਉਨਾਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ ਅਤੇ ਉਨਾਂ ਦੀ ਸਿਹਤ ਠੀਕ ਰਹੇਗੀ।

NO COMMENTS