*ਜ਼ਿਲਾ ਤੇ ਸੈਸ਼ਨ ਜੱਜ ਨੇ ਕੀਤਾ ਜ਼ਿਲਾ ਜੇਲ ਦਾ ਦੌਰਾ*

0
7

ਮਾਨਸਾ, 07 ਫਰਵਰੀ (ਸਾਰਾ ਯਹਾਂ/ ਹਿਤੇਸ਼ ਸ਼ਰਮਾ) : ਜ਼ਿਲਾ ਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲਾ ਜੇਲ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਰਾਹੀਂ ਉਨਾਂ ਨੇ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨਾਂ ਨੇ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲਾ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨਾਂ ਲੰਗਰ ਹਾਲ ਪੁੱਜ ਕੇ ਕੈਦੀਆਂ ਨੂੰ ਦਿੱਤੀ ਜਾ ਰਹੀ ਖੁਰਾਕ ਦਾ ਨਿਰੀਖਣ ਕੀਤਾ ਅਤੇ ਉੱਥੇ ਖਾਣਾ ਬਣਾ ਰਹੇ ਕੈਦੀਆਂ ਨਾਲ ਖਾਸ ਗੱਲਬਾਤ ਕੀਤੀ। ਇਸ ਮੌਕੇ ਉਨਾਂ ਨੇ ਜੇਲ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰਾਂ ਸੁਚੇਤ ਰਹਿਣ। ਉਨਾਂ ਕੋਵਿਡ ਦੀ ਤੀਜੀ ਲਹਿਰ ਓਮੀਕਰੋਨ ਸਬੰਧੀ ਵੀ ਹਵਾਲਾਤੀਆਂ ਅਤੇ ਕੈਦੀਆਂ ਨੂੰ ਖਾਸ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੀ ਸਲਾਹ ਦਿੱਤੀ।  ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਅਰਵਿੰਦਰ ਪਾਲ ਸਿੰਘ ਭੱਟੀ, ਨਰਪਿੰਦਰ ਸਿੰਘ ਡਿਪਟੀ ਸੁਪਰਡੈਂਟ ਅਤੇ ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਜ਼ਿਲਾ ਜੇਲ ਮਾਨਸਾ ਮੌਜੂਦ ਸਨ।      

NO COMMENTS