ਜ਼ਿਲਾ ਪ੍ਰਸ਼ਾਸਨ ਵੱਲੋਂ ਦਵਾਈਆਂ ਦੀਆਂ ਦੁਕਾਨਾਂ ਖੁੱਲਣ ਦਾ ਸਮਾਂ ਕੀਤੀ ਤਬਦੀਲ

0
381

ਮਾਨਸਾ,(ਸਾਰਾ ਯਹਾ, ਬਲਜੀਤ ਸ਼ਰਮਾ) -ਜ਼ਿਲਾ ਪ੍ਰਸ਼ਾਸਨ ਨੇ ਦਵਾਈ ਵੇਚਣ ਵਾਲੀਆਂ ਦੁਕਾਨਾਂ ਤੇ ਭੀੜ ਵੱਧਣ ਤੋ ਰੋਕਣ ਲਈ ਮੈਡੀਕਲ ਸਟੋਰਾਂ ਦੇ ਖੁੱਲਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਜ਼ਿਲਾ ਮੈਜਿਸਟਰੇਟ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕਰਫਿਊ ਦੌਰਾਂਨ ਲੋਕਾਂ ਅੰਦਰ ਦੂਰੀ ਬਣਾਉਣ ਲਈ ਹੁਣ ਮਾਨਸਾ ਸ਼ਹਿਰ ਦੀਆਂ ਹੋਲਸੇਲ ਅਤੇ ਰਿਟੇਲ ਦਵਾਈਆਂ ਦੀਆਂ ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 5 ਵਜੇ ਤੋ ਸਵੇਰੇ 8 ਵਜੇ ਤੱਕ ਕਰ ਦਿੱਤਾ ਹੈ ਜਦਕਿ ਇਸ ਪਹਿਲਾ ਸਵੇਰੇ 10 ਵਜੇ ਤੋ 2 ਵਜੇ ਤੱਕ ਮੈਡੀਕਲ ਸਟੋਰਾਂ ਦੇ ਖੁਲਣ ਦਾ ਸਮਾਂ ਸੀ। ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਉਹ ਕਰਫਿਊ ਨਿਯਮਾਂ ਦੀ ਪਾਲਣਾ ਕਰਕੇ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਕੋਰੋਨਾ ਵਾਇਰਸ ਤੋ ਬੱਚਣ ਲਹੀ ਲੋੜੀਂਦੀਆਂ ਸਾਵਧਾਨੀਆਂ ਵਰਤਣ।    

LEAVE A REPLY

Please enter your comment!
Please enter your name here