ਮਾਨਸਾ, 23 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਿਵਲ ਸਰਜਨ ਅਤੇ ਜੇਲ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲਾ ਜੇਲ ਮਾਨਸਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ, ਛਾਤੀ, ਮੈਡੀਸਨ, ਸਕਿੱਨ, ਦੰਦਾਂ, ਗਾਇਨੀ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਸ਼ਾਮਿਲ ਹੋਏ। ਉਨਾਂ ਦੱਸਿਆ ਕਿ ਇਸ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਜ਼ਿਲਾ ਜੇਲ ਵਿੱਚ ਬੰਦ ਬੰਦੀਆਂ ਦੀ ਸਰੀਰਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਅਰਵਿੰਦਰ ਪਾਲ ਭੱਟੀ, ਡਾ. ਸੂਸ਼ਾਕ ਸੂਦ, ਡਾ. ਨਿਸ਼ੀ ਸੂਦ, ਡਾ. ਪੰਕਜ ਕੁਮਾਰ, ਡਾ. ਨਿਸ਼ਾਂਤ ਗੁਪਤਾ, ਡਾ. ਕਮਲਦੀਪ ਕੁਮਾਰ, ਡਾ. ਹੰਸਾ, ਡਾ. ਅਨੀਸ਼ ਕੁਮਾਰ, ਡਾ. ਛਵੀ ਬਜ਼ਾਜ਼ ਮੌਜੂਦ ਸਨ।