*ਜ਼ਿਲਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋ ਸਰੁੱਖਿਅਤ ਰੱਖਣ ਲਈ 9 ਲੱਖ 39 ਹਜ਼ਾਰ 487 ਡੋਜ਼ ਲਗਾਈਆਂ- ਡਿਪਟੀ ਕਮਿਸ਼ਨਰ ਮਾਨਸਾ*

0
5

ਮਾਨਸਾ, 12 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) :  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਤੇ ਸਰੁੱਖਿਅਤ ਰੱਖਣ ਲਈ ਜਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 11 ਫਰਵਰੀ 2022 ਤੱਕ 9 ਲੱਖ 39 ਹਜ਼ਾਰ 487 ਵੈਕਸੀਨ ਦੀਆਂ ਡੋਜ ਲਗਾਈਆ ਗਈਆ ਹਨ। ਉਨਾਂ ਦੱਸਿਆ ਕਿ ਇਸ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲੇ ਅੰਦਰ ਲਗਾਤਾਰ ਸੈਂਪਲਿੰਗ ਅਤੇ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 5 ਲੱਖ 50 ਹਜ਼ਾਰ 870 ਵਿਅਕਤੀਆਂ ਦੇ ਪਹਿਲੀ, 3 ਲੱਖ 81 ਹਜ਼ਾਰ 479 ਵਿਅਕਤੀਆਂ ਦੇ ਦੂਜੀ ਅਤੇ 7 ਹਜ਼ਾਰ 138 ਵਿਅਕਤੀਆਂ ਦੇ ਬੂਸ਼ਟਰ ਡੋਜ਼ ਲਗਾਈ ਜਾ ਚੁੱਕੀ ਹੈ।  ਸਿਵਲ ਸਰਜਨ ਸ਼੍ਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਅੰਦਰ ਸੈਂਪਲਿੰਗ ਅਤੇ ਟੀਕਾਕਰਨ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਅੱਜ 23 ਹੋਰ ਮਰੀਜ਼ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ। ਉਨਾਂ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ 3,67,334 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 17 ਹਜ਼ਾਰ 208 ਕੇਸ ਪਾਜੀਟਿਵ ਪਾਏ ਗਏ ਹਨ, ਜਿਨਾਂ ਵਿੱਚੋਂ 16 ਹਜ਼ਾਰ 797 ਵਿਅਕਤੀ ਪੂਰੀ ਤਰਾਂ ਤੰਦਰੁਸਤ ਹੋ ਚੁੱਕੇ ਹਨ।  ਉਨਾਂ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀਆਂ ਨੂੰ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ, ਤਾਂ ਉਹ ਤਰੁੰਤ ਨੇੜੇ ਦੇ ਸਿਹਤ ਕੇਂਦਰਾਂ ਅਤੇ ਹੋਰ ਥਾਵਾਂ ’ਤੇ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਵਿਚ ਪਹੁੰਚ ਕੇ ਆਪਣਾ ਕਰੋਨਾ ਚੈਕਅੱਪ ਜ਼ਰੂਰ ਕਰਵਾਉਣ। 

LEAVE A REPLY

Please enter your comment!
Please enter your name here