
ਮਾਨਸਾ, 01 ਅਗਸਤ :(ਸਾਰਾ ਯਹਾਂ/ਬੀਰਬਲ ਧਾਲੀਵਾਲ):
ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਤੀ ਸਾਹਨੀ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਵੱਲੋਂ ਸਬ-ਡਵੀਜ਼ਨ ਸਰਦੂਲਗੜ੍ਹ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਸੈਂਕੜੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਮੈਡੀਕਲ ਸਹੂਲਤ, ਔਰਤਾਂ ਨੂੰ ਸੈਨੇਟਰੀ ਪੈਡ ਅਤੇ ਹੋਰ ਜ਼ਰੂਰਤ ਦੇ ਸਮਾਨ ਦੀ ਵੰਡ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਅਮਰਿੰਦਰ ਸਿੰਘ ਮੱਲੀ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਕੁਝ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਹੜ੍ਹ ਪੀੜਤ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨ।
ਇਸ ਮੌਕੇ ਸੁਪਰਡੈਂਟ ਸ਼੍ਰੀ ਨਵੀਨ ਕੁਮਾਰ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟ ਮੌਜੂਦ ਸਨ।

