ਮਾਨਸਾ, 01 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਅਗਸਤ ਮਹੀਨੇ ਦੌਰਾਨ ਰਜਿਸਟਰਡ/ਦਰੁਸਤ ਕੀਤੇ ਗਏ ਵੋਟਰਾਂ ਦੇ ਵੋਟਰ ਸ਼ਨਾਖ਼ਤੀ ਕਾਰਡ (ਸਕਿਊਰਡ ਐਪਿਕ) ਤਿਆਰ ਕੀਤੇ ਗਏ ਹਨ। ਇਨ੍ਹਾਂ ਵੋਟਰਾਂ ਨੂੰ ਸ਼ਨਾਖਤੀ ਕਾਰਡਾਂ ਦੀ ਵੰਡ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਅਗਸਤ ਮਹੀਨੇ ਦੌਰਾਨ ਰਜਿਸਟਰਡ/ਦਰੁਸਤ ਕੀਤੇ ਗਏ ਵੋਟਰ ਸ਼ਨਾਖ਼ਤੀ ਕਾਰਡ (ਸਕਿਊਰਡ ਐਪਿਕ) ਵੋਟਰਾਂ ਨੂੰ ਵੰਡੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਹਰੇਕ ਨਾਗਰਿਕ ਦਾ ਫਰਜ਼ ਹੈ ਕਿ ਉਹ ਅਤੇ ਉਸਦਾ ਕੋਈ ਵੀ ਪਰਿਵਾਰਕ ਮੈਂਬਰ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੋਵੇ, ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਹਰੀਸ਼ ਕੁਮਾਰ, ਚੋਣ ਕਾਨੂੰਗੋ ਸ੍ਰੀ ਅਮਨਦੀਪ ਸਿੰਘ, ਚੋਣ ਕਾਨੂੰਗੋ ਸ੍ਰੀ ਵਰੁਣ ਕੁਮਾਰ ਅਤੇ ਚੋਣ ਕਲਰਕ ਸ੍ਰੀ ਰਾਜੇਸ਼ ਯਾਦਵ ਮੌਜੂਦ ਸਨ।