-ਜ਼ਿਲ੍ਹਾ ਪ੍ਰਬੰਧਕੀ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ‘ਤੇ ਪਾਬੰਦੀ

0
16

ਮਾਨਸਾ, 1 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ) :ਜ਼ਿਲ੍ਹਾ ਮੈÎਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨੇ ਆਦਿ ਤੇ ਬੈਠਣ ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਵੱਲੋਂ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ  ਜਲੂਸ ਆਦਿ ਕੱਢਣ ਉਪਰੰਤ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਘੰਟਿਆਂ ਬੱਧੀ ਭਾਸ਼ਣ ਜਾਂ ਧਰਨਾ ਦਿੱਤਾ ਜਾਂਦਾ ਹੈ, ਜਿਸ ਨਾਲ ਅਮਨ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ।
ਇਹ ਹੁਕਮ 1 ਅਗਸਤ ਤੋਂ 30 ਸਤੰਬਰ, 2020 ਤੱਕ ਲਾਗੂ ਰਹੇਗਾ।

NO COMMENTS