
ਮਾਨਸਾ, 03 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਮੈਡੀਕਲ ਚੈਕਅੱਪ ਦੌਰਾਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਤੰਦਰੁਸਤ ਪਾਏ ਗਏ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਈ ਰੱਖਣ ਲਈ ਲਗਾਤਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਸਬੰਧੀ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਆਪਣੀ ਡਿਊਟੀ ਨਿਭਾਅ ਰਹੇ ਹਨ।
ਉਨ੍ਹਾਂ ਦੱਸਿਆ ਕਿ ਲਗਾਤਾਰ ਡਿਊਟੀਆਂ ਨਿਭਾਅ ਰਹੇ ਇਨ੍ਹਾਂ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦਾ ਮੈਡੀਕਲ ਚੈਕਅੱਪ ਜ਼ਰੂਰੀ ਹੋ ਜਾਂਦਾ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ।
