*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ*

0
198

ਮਾਨਸਾ, 1 ਮਈ (ਸਾਰਾ ਯਹਾਂ/ਜੋਨੀ ਜਿੰਦਲ): ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮੁਨਾਫਾਖੋਰੀ ਰੋਕਣ ਦੇ ਉਦੇਸ਼ ਨਾਲ ਕੋਵਿਡ-19 ਮਰੀਜ਼ਾਂ ਨੂੰ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਵੱਖ-ਵੱਖ ਐਂਬੂਲੈਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੋਵਿਡ-19 ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਕੁਝ ਐਂਬੂਲੈਂਸ ਮਾਲਕਾਂ ਵੱਲੋਂ ਮੁਨਾਫਾਖੋਰੀ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਰੇਟ ਵਸੂਲੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੀ ਸੁਵਿਧਾ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ ਜਿਸ ਵਿੱਚ ਐਂਬੂਲੈਂਸ ਵੈਨ/ਇਨੋਵਾ ਐਂਬੂਲੈਂਸ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 2500 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 12 ਰੁਪਏ ਪ੍ਰਤੀ ਕਿਲੋਮੀਟਰ ਅਤੇ ਇਸੇ ਤਰ੍ਹਾਂ ਵੈਂਟੀਲੇਟਰ ਐਂਬੂਲੈਂਸ ਵੈਨ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 5000 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 25 ਰੁਪਏ ਪ੍ਰਤੀ ਕਿਲੋਮੀਟਰ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਨਿਰਧਾਰਿਤ ਰੇਟ ਤੋਂ ਜ਼ਿਆਦਾ ਪੈਸੇ ਵਸੂਲੇ ਜਾਂਦੇ ਹਨ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋਣਗੇ।

LEAVE A REPLY

Please enter your comment!
Please enter your name here