ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿੱਚ 600 ਦੇ ਕਰੀਬ ਕੋਰੋਨਾ ਸੈਂਪਲ ਲਏ ਗਏ

0
14

ਮਾਨਸਾ, 26 ਨਵੰਬਰ  (ਸਾਰਾ ਯਹਾ /ਜੌਨੀ ਜਿੰਦਲ): ਕੋਰੋਨਾ ਮਹਾਂਮਾਰੀ ਦੇ ਦੂਜੇ ਗੇੜ ਨੂੰ ਲੈ ਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਤੇ ਅਧਿਕਾਰੀਆਂ ਦੇ ਕੋਰੋਨਾ ਸੈਂਪਲ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਦੂਸਰੇ ਦਿਨ ਵੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਕੋਰੋਨਾ ਸੈਂਪਲ ਲਏ ਗਏ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਏ ਗਏ ਸੈਂਪਲ ਲੈਬ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਦੀ ਵੀ ਰਿਪੋਰਟ ਪਾਜੇਟਿਵ ਆਵੇਗੀ, ਉਸ ਨੂੰ ਸਰਕਾਰ ਵੱਲੋਂ ਭੇਜੀ ਗਈ ਫਤਿਹ ਕਿੱਟ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤੀ ਜਾਵੇਗੀ, ਜਿਸ ਵਿੱਚ ਪਲਸ ਅੇਕਸੀਮੀਟਰ, ਥਰਮਾਮੀਟਰ, ਕਾੜਾ, ਖੰਘ ਦੀ ਦਵਾਈ, ਮਲਟੀ ਵਿਟਾਮਿਨ, ਵਿਟਾਮਿਨ ਸੀ ਹੋਵੇਗੀ ਅਤੇ ਜੋ ਮਰੀਜ਼ ਬਿਨ੍ਹਾਂ ਲੱਛਣਾਂ ਤੋਂ ਪਾਜ਼ਿਟਿਵ ਪਾਇਆ ਗਿਆ ਉਨ੍ਹਾਂ ਨੂੰ ਹੋਮ ਆਈਸੋਲੇਟ ਦੀ ਆਗਿਆ ਦਿੱਤੀ ਜਾਵੇਗੀ।  ਇਸ ਦੌਰਾਨ ਜ਼ਿਲ੍ਹਾ ਕੋਰੋਨਾ ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਦੇ ਸੈਂਪਲ 63150 ਲਏ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਵਿਖੇ 600 ਦੇ ਕਰੀਬ ਸੈਂਪਲ ਲਏ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾ ਸਮਾਂ ਕੋਰੋਨਾ ਮਹਾਂਮਾਰੀ ਦਾ ਦੌਰ ਚੱਲ ਰਿਹਾ ਹੈ, ਉਨ੍ਹਾਂ ਸਮਾਂ ਮਾਸਕ ਲਗਾ ਕੇ ਰੱਖੋ, ਫਾਸਲਾ ਬਣਾ ਕੇ ਰੱਖੋ, ਹੱਥਾਂ ਨੂੰ ਵਾਰ-ਵਾਰ ਧੋਵੋ, ਭੀੜ ਭੜੱਕੇ ਵਾਲੀ ਥਾਂ ’ਤੇ ਜਾਣ ਤੋਂ ਪਰਹੇਜ ਕਰੋ, ਜਿਸ ਨੂੰ ਬੁਖਾਰ, ਖੰਘ ਹੋਵੇ ਉਹ ਵਿਅਕਤੀ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਜ਼ਰੂਰ ਕਰਵਾਏ।  ਇਸ ਮੌਕੇ ਸੁਪਰਡੈਂਟ ਜਿਲ੍ਹਾ ਪ੍ਰੀਸ਼ਦ ਪਵਨ ਕੁਮਾਰ, ਜਿਲ੍ਹਾ ਕੁਆਡੀਨੇਟਰ ਮਗਨਰੇਗਾ ਮਨਦੀਪ ਸਿੰਘ, ਸਰਪੰਚ ਜਗਸੀਰ ਬਰਨਾਲਾ, ਏ.ਐੱਸ.ਆਈ ਹੇਮ ਰਾਜ, ਦਵਿੰਦਰ ਸੋਨੂੰ, ਸਟਾਫ ਨਰਸ ਰਮਨਦੀਪ ਕੌਰ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮ ਮੌਜੂਦ ਸਨ।

NO COMMENTS