*ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹੈ ਸਾਫ ਸੁਥਰਾ ਖਾਣਾ-ਡਿਪਟੀ ਕਮਿਸ਼ਨਰ ਮਾਨਸਾ*

0
10

ਮਾਨਸਾ, 13 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਨੌਜਵਾਨੀ ਸਮੇਤ ਹਰ ਉਮਰ ਦੇ ਲੋਕਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਹਿੱਸਾ ਬਣਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਮੂਲੀਅਤ ਕਰਨ ਆਏ ਖਿਡਾਰੀਆਂ ਲਈ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਫ਼ ਸੁਥਰੇ ਭੋਜਣ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਖੇਡ ਗਤਿਵਿਧੀਆਂ ’ਚ ਹਿੱਸਾ ਲੈਣ ਆਏ ਕਿਸੇ ਵੀ ਖਿਡਾਰੀ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਹਰ ਉਮਰ ਵਰਗ ਦੇ ਲੋਕ ਆਪਣੀ ਸਿਹਤ ਨੂੰ ਤੰਦਰੁਸਤ ਰੱਖਦੇ ਹੋਏ ਖੇਡ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਸਕਦੇ ਹਨ ਅਤੇ ਪੰਜਾਬ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਦੇ ਹਨ।
ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਵਿਆਹ ਦੀ ਤਰ੍ਹਾਂ ਸਜੀਆਂ ਫਾਸਟ ਫੂਡ, ਪਕੌੜੇ, ਆਈਸਕ੍ਰੀਮ ਆਦਿ ਦੀਆਂ ਸਟਾਲਾਂ ’ਤੇ ਖਿਡਾਰੀਆਂ ਅਤੇ ਖੇਡਾਂ ਦੇਖਣ ਆਏ ਲੋਕਾਂ ਨੇ ਭਰਪੂਰ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਸਟਾਲਾਂ ’ਤੇ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਿਆਂ ਨੂੰ ਬਿਲਕੁੱਲ ਵਾਜ਼ਬ ਰੇਟ ’ਤੇ ਹਰੇਕ ਸਾਮਾਨ ਚੰਗੀ ਕੁਆਲਟੀ ਦਾ ਮੁਹੱਈਆ ਕਰਵਾਉਣ ਲਈ ਹਦਾਇਤਾਂ ਕੀਤੀਆ ਹੋਈਆਂ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਅਥਲੈਟਿਕਸ, ਕਬੱਡੀ, (ਨੈਸ਼ਨਲ ਅਤੇ ਸਰਕਲ ਸਟਾਈਲ) ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਚੱਲ ਰਹੇ ਹਨ। ਇਸੇ ਤਰ੍ਹਾਂ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਿਰ ਮਾਨਸਾ ਵਿਖੇ ਫੁੱਟਬਾਲ, ਖੋਹ-ਖੋਹ, ਦਿ ਰੈਨੈਸੈਂਸ ਸਕੂਲ ਤਾਮਕੋਟ ਮਾਨਸਾ ਵਿਖੇ ਵਾਲੀਬਾਲ, ਨੈੱਟਬਾਲ, ਬਾਸਕਟਬਾਲ, ਟੇਬਲ ਟੈਨਿਸ, ਸਿੰਗਲ ਸਟਾਰ ਸਕੂਲ ਮਾਨਸਾ ਦੇ ਗਰਾਊਂਡ ਵਿਖੇ ਹੈਂਡਬਾਲ, ਰੋਲਰ ਸਕੇਟਿੰਗ, ਅਖਾੜਾ ਕੁਸ਼ਤੀ, ਪਿੰਡ ਰਾਮਦਿੱਤੇਵਾਲਾ ਮਾਨਸਾ ਵਿਖੇ ਜੁਡੋ, ਕਿੱਕ ਬਾਕਸਿੰਗ, ਕੁਸ਼ਤੀ, ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈਕੇ ਮਾਨਸਾ ਵਿਖੇ ਹਾਕੀ ਅਤੇ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਬਾਕਸਿੰਗ ਦੇ ਮੁਕਾਬਲੇ ਹੋ ਰਹੇ ਹਨ।

LEAVE A REPLY

Please enter your comment!
Please enter your name here