*ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਪੋਸਟਰ ਮੇਕਿੰਗ ਮੁਕਾਬਲੇ 11 ਅਕਤੂਬਰ ਨੂੰ*

0
13

ਮਾਨਸਾ, 07 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
      ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰਾਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ  ਦੇ ਆਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਹਰਿੰਦਰ ਸਿੰਘ ਭੁੱਲਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਅਸ਼ੋਕ ਕੁਮਾਰ ਦੀ ਅਗਵਾਈ ਅਧੀਨ ਅਤੇ ਸ੍ਰੀ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਰੇਖ ਦੇਖ ਰੇਖ ਹੇਠ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਪੋਸਟਰ ਮੇਕਿੰਗ ਮੁਕਾਬਲੇ 11 ਅਕਤੂਬਰ 2023 ਨੂੰ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆ ਦਾ ਮੁੱਖ  ਮੰਤਵ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਮਾਤ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ।
ਸ੍ਰੀ ਅਸ਼ੋਕ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਜਿੱਥੇ ਵਿਦਿਆਰਥੀਆਂ ਵਿਚ ਕਲਾ ਪ੍ਰਤੀ ਰੁਚੀ ਵਧੇਗੀ, ਉੱਥੇ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਦੀ ਸੰਸਕ੍ਰਿਤੀ ਅਤੇ ਵਿਰਸੇ ਨੂੰ ਜਾਣਨ ਦਾ ਮੌਕਾ ਵੀ ਮਿਲੇਗਾ। ਸ੍ਰੀ ਪਰਵਿੰਦਰ ਸਿੰਘ ਜਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 5 ਅਤੇ 6 ਅਕਤੂਬਰ ਨੂੰ ਕਰਵਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਜਿਲ੍ਹਾ ਪੱਧਰੀ ਮੁਕਾਬਲੇ 11 ਅਕਤੂਬਰ ਨੂੰ ਹੋ ਰਹੇ ਹਨ। ਇਨ੍ਹਾ ਮੁਕਾਬਲਿਆਂ ਵਿੱਚ ਬਲਾਕ ਪੱਧਰ ’ਤੇ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਟੀਮਾਂ ਭਾਗ ਲੈਣਗੀਆਂ। ਬਲਾਕ ਪੱਧਰ ’ਤੇ ਪੁਸੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਦਿਵਾਉਣਾ ਜਰੂਰੀ ਹੈ।

NO COMMENTS