ਮਾਨਸਾ, 29 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮਾਨਸਾ ਮੈਡਮ ਨਵਜੋਤ ਕੌਰ ਅਤੇ ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਸ਼੍ਰੀ ਅਤੁਲ ਕੰਬੋਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਮੌਕੇ ਉਨ੍ਹਾਂ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ।
ਇਸ ਮੌਕੇ ਜੇਲ੍ਹ ਡਿਪਟੀ ਸੁਪਰਡੈਂਟ ਸ਼੍ਰੀ ਨਰਪਿੰਦਰ ਸਿੰਘ, ਕਰਨਵੀਰ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਮੌਜੂਦ ਸਨ।