ਮਾਨਸਾ, 31 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ): ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰਾਂ/ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਹੁਕਮ ਵਿਚ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਣ ਵਿਚ ਆਇਆ ਹੈ ਕਿ ਵੱਖ ਵੱਖ ਜਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਆਵਾਜਾੲਂ ਵਿਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਵੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।
ਇਹ ਹੁਕਮ 1 ਅਗਸਤ, 2022 ਤੋਂ 30 ਸਤੰਬਰ 2022 ਤੱਕ ਲਾਗੂ ਰਹੇਗਾ।