ਜ਼ਿਲ੍ਹਾ ਮਾਨਸਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਭੁਪਾਲ ਨੂੰ ਕੁੱਝ ਸਰਾਰਤੀ ਅਨਸਰਾਂ ਵੱਲੋਂ ਮਿਲੀਆਂ ਧਮਕੀਆਂ

0
214

ਮਾਨਸਾ 15, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) ਜ਼ਿਲ੍ਹਾ ਮਾਨਸਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਭੁਪਾਲ ਨੂੰ ਕੁੱਝ ਸਰਾਰਤੀ ਅਨਸਰਾਂ ਵੱਲੋਂ ਮਿਲੀਆਂ ਧਮਕੀਆਂ ਦਾ ਨੋਟਿਸ  ਲੈਂਦਿਆਂ ਸੂਬਾ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਯੂਥ ਕਾਂਗਰਸ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ, ਸਰਾਰਤੀ ਅਨਸਰਾਂ ਨੂੰ ਇਸ ਤੋਂ ਬਾਜ ਆਉਣਾ ਚਾਹੀਦਾ ਹੈ, ਕਿਉਂਕਿ ਮਾਨਸਾ ਅੰਦਰ ਯੂਥ ਕਾਂਗਰਸ ਨਸ਼ਿਆਂ ਦੇ ਖਿਲਾਫ ਲਾਮਬੰਦ ਹੋ ਕੇ ਸਰਕਾਰ ਦੀਆਂ ਯੋਜਨਾਵਾਂ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਨੌਜਵਾਨ ਵਰਗ ਆਮ ਲੋਕਾਂ ਦੀਆਂ ਮੁਸ਼ਕਿਲਾਂ ਪ੍ਰਸ਼ਾਸ਼ਨ ਅਤੇ ਸਰਕਾਰ ਤੱਕ ਪਹੁੰਚਾਉਣ ਤੋਂ ਇਲਾਵਾ ਕਿਸਾਨੀ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰਿਆ ਹੋਇਆ ਹੈ। ਜਿਸ ਨੇ ਦਿੱਲੀ ਵਿਖੇ ਜਾ ਕੇ ਸਭ ਤੋਂ ਪਹਿਲਾਂ ਕਿਸਾਨੀ ਲਈ ਹਾਂ ਦਾ ਨਾਅਰਾ ਮਾਰਦਿਆਂ ਉਨ੍ਹਾਂ ਦੇ ਹੱਕਾਂ ਦੀ ਪੈਰਵਾਈ ਕੀਤੀ।ਉਨ੍ਹਾਂ ਕਿਹਾ ਕਿ ਮਾਨਸਾ ਯੂਥ ਕਾਂਗਰਸ ਦਾ ਏਕਾ ਅਤੇ ਕੰਮ ਕਰਨ ਦੀ ਲਗਨ ਪਾਰਟੀ ਨੂੰ ਬੁਲੰਦੀਆਂ ਤੇ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਨੂੰ ਪਾਰਟੀ ਹਾਈਕਮਾਂਡ ਤੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਭੁਪਾਲ ਨੇ ਕਿਹਾ ਕਿ ਅੱਜ ਕੰਮ ਕਰਦੇ ਸਮੇਂ ਅਨੇਕਾਂ ਤਰ੍ਹਾਂ ਦੀਆਂ ਔਕੜਾ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਯੂਥ ਕਾਂਗਰਸ ਇਸ ਤੋਂ ਘਬਰਾਉਣ ਵਾਲੀ ਨਹੀਂ ਹੈ। ਉਸਨੂੰ ਵਿਰੋਧੀਆਂ ਅਤੇ ਕੇਂਦਰ ਸਰਕਾਰ ਨਾਲ ਲੜ੍ਹਾਈ ਵਿੱਢੀ ਹੋਈ ਹੈ। ਜਿਸ ਵਿੱਚ ਨੌਜਵਾਨ ਵਰਗ ਲਗਾਤਾਰ ਉਸ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰਜ ਤੇ ਯੂਥ ਕਾਂਗਰਸ ਵੱਲੋਂ ਵੀ ਸਰਕਾਰ ਦਾ ਪ੍ਰੋਗਰਾਮ ਘਰ ਘਰ ਪਹੁੰਚਾਉਣ ਤੇ ਲੋਕਾਂ ਦੀਆਂ ਮੁਸ਼ਕਿਲਾਂ ਸਰਕਾਰ ਤੱਕ ਪਹੁੰਚਾ ਕੇ ਉਸ ਦਾ ਹੱਲ ਕਰਨ ਲਈ ਮੁਹਿੰਮ ਵਿੱਢ ਦਿੱਤੀ ਗਈ ਹੈ। ਇਸ ਮੌਕੇ ਰਾਜਿੰਦਰ ਸਿੰਘ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ, ਸਾਬਕਾ ਵਿਧਾਇਕ ਮੰਤਰ ਰਾਏ ਬਾਂਸਲ, ਹਲਕਾ ਬੁਢਲਾਡਾ ਦੇ ਕਾਂਗਰਸੀ ਇੰਚਾਰਜ ਰਣਜੀਤ ਕੌਰ ਭੱਟੀ, ਜ਼ਿਲ੍ਹਾ ਬਠਿੰਡਾ ਦੇ ਕਾਂਗਰਸੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਆਦਿ ਹਾਜ਼ਰ ਸਨ।

NO COMMENTS