ਜ਼ਿਲ੍ਹਾ ਮਾਨਸਾ ਦੇ ਸ਼ਹਿਰਾਂ ਦਾ ਕਾਇਆ ਕਲਪ ਪੰਜਾਬ ਸਰਕਾਰ ਵੱਲੋਂ 19 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ

0
112

ਮਾਨਸਾ, 24 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਸੋਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰਖਦਿਆਂ ਸ਼ਹਿਰਾਂ ਦਾ ਸਰਵ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਖੇਤਰਾਂ ਦਾ ਕਰੀਬ 19 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਜ਼ਿਲ੍ਹਾ ਪਰਿਸ਼ਦ ਵਿਖੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਵਰਚੂਅਲ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਬਾਅਦ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਏ.ਡੀ.ਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਵਿਨੋਦ ਕੁਮਾਰ ਅਤੇ ਐਸ.ਡੀ.ਐਮ ਸ਼ਿਖਾ ਭਗਤ ਵੀ ਮੌਜੂਦ ਸਨ।  ਵੀਡੀਓ ਕਾਨਫਰੰਸ ਤੋਂ ਬਾਅਦ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ ਨੇ ਕੋਰਟ ਰੋਡ ਅਤੇ ਗਾਂਧੀ ਸਕੂਲ ਦੇ ਨਜ਼ਦੀਕ ਦੋ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤਹਿਤ ਮਾਨਸਾ ਦਾ ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਸਰਵਪੱਖੀ ਵਿਕਾਸ ਹੋਵੇਗਾ ਜਿਸ ਤਹਿਤ ਸੜਕਾਂ, ਗਲੀਆਂ ਨਾਲੀਆਂ, ਐਲ.ਈ.ਡੀ. ਸਟਰੀਟ ਲਾਈਟਾਂ ਸਮੇਤ ਹੋਰ ਕਾਰਜ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 11 ਹਜ਼ਾਰ ਕਰੋੜ ਰੁਪਏ ਨਾਲ ਸ਼ਹਿਰੀ ਖੇਤਰਾਂ ਦਾ ਵਿਕਾਸ ਹੋ ਰਿਹਾ ਹੈ ਜਿਸ ਵਿੱਚੋਂ ਕਰੀਬ 3 ਹਜ਼ਾਰ ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਛੋਟੀ ਮਾਨਸਾ ਰੋਡ ਦੇ ਦੋਵੇਂ ਪਾਸੀਂ ਕੱਚੇ ਬਰਮਾਂ ’ਤੇ ਟਾਈਲਾਂ ਲਗਾਉਣ ਲਈ 32.34 ਲੱਖ ਰੁਪਏ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ 46.97 ਲੱਖ ਰੁਪਏ ਦੀ ਲਾਗਤ ਨਾਲ ਗਾਂਧੀ ਸਕੂਲ ਤੋਂ ਚਕੇਰੀਆਂ ਫਾਟਕ ਤੱਕ ਸੀ.ਸੀ. ਰੋਡ ਦੇ ਨਿਰਮਾਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਦੋਵੇਂ ਪ੍ਰੋਜੈਕਟ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਮਿਊਂਸਪਲ ਕਾਊਂਸਲਰ ਮਨਜੀਤ ਸਿੰਘ, ਪ੍ਰੇਮ ਸਾਗਰ ਭੋਲਾ ਅਤੇ

ਕਾਰਜਸਾਧਕ ਅਫ਼ਸਰ ਵਿਸ਼ਾਲ ਮੌਜੂਦ ਸਨ। ਵੀਡੀਓ ਕਾਨਫਰੰਸ ਦੌਰਾਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਸ਼੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਭੀਖੀ ਦੇ ਵਿਕਾਸ ਲਈ 1.66 ਕਰੋੜ ਰੁਪਏ ਦੀ ਗਰਾਂਟ ਪ੍ਰਾਪਤ ਹੋਈ ਹੈ ਜਿਸ ਨਾਲ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਯਕੀਨੀ ਬਣਾਇਆ ਜਾਵੇਗਾ। ਕੈਪਸ਼ਨ 1:ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ ਜ਼ਿਲ੍ਹਾ ਪਰਿਸ਼ਦ ਮਾਨਸਾ ਵਿਖੇ ਵਰਚੂਅਲ ਵੀਡੀਓ ਕਾਨਫਰੰਸ ’ਚ ਹਿੱਸਾ ਲੈਂਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਏ.ਡੀ.ਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਵਿਨੋਦ ਕੁਮਾਰ ਅਤੇ ਐਸ.ਡੀ.ਐਮ ਸ਼ਿਖਾ ਭਗਤ ਵੀ ਹਨ। ਕੈਪਸ਼ਨ 2:ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ ਕੋਰਟ ਰੋਡ ’ਤੇ ਦੋਵੇਂ ਪਾਸੀ ਕੱਚੇ ਬਰਮਾਂ ’ਤੇ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।ਕੈਪਸ਼ਨ 3:ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ 46.97 ਲੱਖ ਰੁਪਏ ਦੀ ਲਾਗਤ ਨਾਲ ਗਾਂਧੀ ਸਕੂਲ ਤੋਂ ਚਕੇਰੀਆਂ ਫਾਟਕ ਤੱਕ ਬਣਨ ਵਾਲੇ ਸੀ.ਸੀ. ਰੋਡ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਦੇ ਹੋਏ।

LEAVE A REPLY

Please enter your comment!
Please enter your name here