-ਜ਼ਿਲ੍ਹਾ ਮਾਨਸਾ ਨੇ ਦੁਕਾਨਾਂ/ਕਾਰੋਬਾਰ ਸੰਸਥਾਵਾਂ ਨੂੰ ਖੋਲ੍ਹਣ ਦਾ ਸਮਾਂ ਕੀਤਾ ਤਬਦੀਲ

0
504

ਮਾਨਸਾ, 15 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਕਰਫਿਊ ਵਿਚ ਢਿੱਲ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੁਝ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਤਰਤੀਬਵਾਰ ਨਿਰਧਾਰਤ ਸਮੇਂ ਅਨੁਸਾਰ ਖੋਲ੍ਹਣ ਦੀ ਅਗਿਆ ਦਿੱਤੀ ਗਈ ਸੀ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਹੁਣ ਇਨ੍ਹਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਦਾ ਸਮਾਂ ਜੋ ਕਿ ਪਹਿਲਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੱਖਿਆ ਗਿਆ ਸੀ ਨੂੰ ਬਦਲਦਿਆਂ ਇਹ ਸਮਾਂ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈÎਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕਰਫਿਊ ਦੌਰਾਨ ਕੁਝ ਦੁਕਾਨਾਂ ਨੂੰ ਸੂਚੀਬੱਧ ਸਮੇਂ ਮੁਤਾਬਕ ਖੋਲ੍ਹਣ ਦੀ ਢਿੱਲ ਦਿੱਤੀ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਖੋਲ੍ਹਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੌਰਾਨ ਸਿਰਫ਼ ਜ਼ਰੂਰਤ ਪੈਣ ਤੇ ਹੀ ਘਰੋਂ ਬਾਹਰ ਨਿੱਕਲਿਆ ਜਾਵੇ। ਉਨ੍ਹਾਂ ਕਿਹਾ ਕਿ ਬਾਹਰ ਆਉਣ ਜਾਣ ਵੇਲੇ ਮਾਸਕ ਅਤੇ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇ।I/24940/2020

NO COMMENTS