*ਜ਼ਿਲ੍ਹਾ ਮਾਨਸਾ ਮੈਜਿਸਟ੍ਰੇਟ ਵੱਲੋਂ ਕੋਵਿਡ ਸਬੰਧੀ ਨਵੇਂ ਹੁਕਮ ਜਾਰੀ*

0
363

ਮਾਨਸਾ, 16 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ—ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜਿ਼ਲ੍ਹਾ ਮੈਜਿਸਟਰੇਟ ਸ਼੍ਰੀ ਮਹਿੰਦਰ ਪਾਲ ਨੇ ਜਿ਼ਲ੍ਹਾ ਮਾਨਸਾ ਵਿੱਚ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਸਬੰਧੀ 31 ਅਗਸਤ 2021 ਤੱਕ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਜਿ਼ਲ੍ਹੇ ਅੰਦਰ ਉਹੀ ਯਾਤਰੀ ਦਾਖਲ ਹੋ ਸਕਣਗੇ, ਜ਼ਿਨ੍ਹਾਂ ਦੇ ਕੋਰੋਨਾ ਤੋਂ ਬਚਾਅ ਵਾਲੇ ਦੋਵੇਂ ਟੀਕੇ, ਕੋਵਿਡ ਰਿਕਵਰਡ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਵੇਗੀ। ਜੇਕਰ ਕਿਸੇ ਯਾਤਰੀ ਕੋਲ ਇਨ੍ਹਾਂ ਦੋਵਾਂ ਵਿੱਚੋਂ ਕੁਝ ਵੀ ਨਹੀਂ ਤਾਂ ਆਰ.ਏ.ਟੀ. ਟੈਸਟਿੰਗ ਕਰਵਾਈ ਜਾਣੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਜੋ ਯਾਤਰੀ ਹਵਾਈ ਸਫ਼ਰ ਕਰ ਕੇ ਆਏ ਹਨ, ਉਨ੍ਹਾਂ ਲਈ ਜਿ਼ਲ੍ਹੇ *ਚ ਦਾਖਲਾ ਹੋਣ ਲਈ ਪੂਰੀ ਵੈਕਸੀਨੇਸ਼ਨ ਜਾਂ ਕੋਵਿਡ ਰਿਕਵਰਡ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ। ਜਿ਼ਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।ਉਨ੍ਹਾਂ ਕਿਹਾ ਕਿ ਕਲਾਕਾਰ ਅਤੇ ਸਾਜੀ ਹਰ ਥਾਂ ਆਪਣੇ ਸਮਾਗਮ ਜਾਂ ਜਸ਼ਨ ਕਰ ਸਕਦੇ ਹਨ ਪਰ ਕੋਵਿਡ—ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਸ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿਮ , ਮਾਲਜ਼, ਅਜਾਇਬ ਘਰ, ਚਿੜੀਆਘਰ ਆਦਿ 50 ਫੀਸਦੀ ਸਮਰੱਥਾ ਅਨੁਸਾਰ ਚਲਾਏ ਜਾ ਸਕਣਗੇ ਪਰ ਹਰੇਕ ਸਟਾਫ਼ ਮੈਂਬਰ ਦੇ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਸਾਰੇ ਸਵੀਮਿੰਗ ਪੂਲਜ਼, ਖੇਡ ਅਤੇ ਜਿਮ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਪ੍ਰਵਾਨਗੀ ਦੇਣਗੀਆਂ ਅਤੇ ਉਨ੍ਹਾਂ ਦੇ ਘੱਟੋ—ਘੱਟ ਇੱਕ ਵੈਕਸੀਨ ਦੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਨ੍ਹਾਂ ਥਾਵਾਂ ’ਤੇ ਕੋਵਿਡ—19 ਦੀਆਂ ਸਿਹਤ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਹੋਣੀ ਚਾਹੀਦੀ ਹੈ। ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਾਲਜ, ਕੋਚਿੰਗ ਸੈਂਟਰ ਅਤੇ ਹੋਰ ਉਚੇਰੀ ਸਿੱਖਿਆ ਦੇ ਅਦਾਰਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਹੋਵੇਗੀ ਪਰ ਟੀਚਿੰਗ, ਗੈਰ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਪੂਰੀ ਵੈਕਸੀਨੇਸ਼ਨ ਹੋਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਆਨ—ਲਾਈਨ ਪੜ੍ਹਾਈ ਦੀ ਉਪਲੱਬਧਤਾ ਵੀ ਜ਼ਰੂਰ ਹੋਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਹੋਵੇਗੀ ਬਸ਼ਰਤੇ ਸਕੂਲ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼, ਜੋ ਸਕੂਲ ਵਿੱਚ ਆਏਗਾ, ਉਨ੍ਹਾਂ ਦੇ ਪੂਰੀ ਵੈਕਸੀਨੇਸ਼ਨ, ਕੋਵਿਡ ਰਿਕਵਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਆਨ—ਲਾਈਨ ਪੜ੍ਹਾਈ ਦੀ ਉਪਲੱਬਧਤਾ ਵੀ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਜਿ਼ਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਨੂੰ ਹਦਾਇਤ ਕੀਤੀ ਕਿ ਜੇਕਰ ਪਾਜਿ਼ਟੀਵਿਟੀ 0.2 ਫੀਸਦੀ ਤੋਂ ਵੱਧ ਆਉਂਦੀ ਹੈ ਤਾਂ ਚੌਥੀ ਜਮਾਤ ਅਤੇ ਉਸ ਤੋਂ ਹੇਠਲੀਆਂ ਜਮਾਤਾਂ ਨੂੰ ਬੰਦ ਕੀਤਾ ਜਾਵੇ ਜਦੋਂ ਤੱਕ ਹਾਲਾਤ ਕਾਬੂ ਹੇਠ ਨਹੀਂ ਆਉਂਦੇ। ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿੱਖਿਆ ਅਦਾਰਿਆਂ ਅਤੇ ਸਕੂਲਾਂ ਵਿੱਚ ਵੈਕਸੀਨੇਸ਼ਨ ਕੈਂਪ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ, ਜਿਸ ਨਾਲ ਇਸ ਮਹੀਨੇ ਸਭ ਦੇ ਪਹਿਲੀ ਡੋਜ਼ ਲੱਗ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਦੂਜੀ ਕੋਰੋਨਾ ਦੀ ਡੋਜ਼ ਲੱਗਣੀ ਹੈ ਉਨ੍ਹਾਂ ਦੇ ਵੀ ਦੂਜੀ ਡੋਜ਼ ਲਗਵਾਈ ਜਾਵੇ।  ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨਿਰਧਾਰਿਤ ਸਮਾਜਿਕ ਦੂਰੀ, ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨਾ ਹੋਣ ਦੇਣ ਅਤੇ ਕੋਵਿਡ—19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਕਰਨਾ ਯਕੀਨੀ ਬਣਾਉਣਗੇ।ਉਨ੍ਹਾਂ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹਦਾਇਤਾਂ ਨੂੰ ਆਪਣੇ—ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕਿਆਂ ਵਿੱਚ ਲਾਗੂ ਕਰਵਾਉਣ ਯਕੀਨੀ ਬਣਾਉਣਗੇ। ਇਹ ਹੁਕਮ 31 ਅਗਸਤ 2021 ਤੱਕ ਲਾਗੂ ਰਹਿਣਗੇ।

NO COMMENTS