-ਜ਼ਿਲ੍ਹਾ ਮਾਨਸਾ ਵਿਚ 23 ਮਾਰਚ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਾਗੂ

0
142

ਮਾਨਸਾ, 23 ਮਾਰਚ(ਸਾਰਾ ਯਹਾ, ਬਲਜੀਤ ਸ਼ਰਮਾ)): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 23 ਮਾਰਚ 2020 ਬਾਅਦ ਦੁਪਹਿਰ 2 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਕੋਈ ਵੀ ਵਿਅਕਤੀ ਘਰ ਤੋਂ ਬਾਹਰ ਨਹੀਂ ਨਿੱਕਲੇਗਾ ਅਤੇ ਨਾ ਹੀ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸੜਕਾਂ ਅਤੇ ਜਨਤਕ ਥਾਵਾਂ ਤੇ ਕੋਈ ਵਿਅਕਤੀ ਨਜ਼ਰ ਆਵੇਗਾ।
    ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਕਿ ਕੋਰੋਨਾ ਵਾਇਰਸ ਨਾਮ ਦੀ ਬਿਮਾਰੀ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਮਹਾਂਮਾਰੀ ਐਲਾਨਿਆ ਗਿਆ ਹੈ। ਜ਼ਿਲ੍ਹੇ ਵਿਚ ਜਨਤਕ ਬੰਦ ਦੇ ਚਲਦਿਆਂ ਲੋਕਾਂ ਵੱਲੋਂ ਸਹਿਯੋਗ ਨਾ ਕਰਨ ਦੀ ਸੂਰਤ ਵਿਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਦਸ਼ਾ ਹੈ, ਜੋ ਕਿ ਮਨੁੱਖੀ ਜੀਵਨ, ਸੰਪਤੀ ਅਤੇ ਸ਼ਾਂਤੀ ਲਈ ਖਤਰਨਾਕ ਹੈ। ਇਸ ਕਰਕੇ ਪੂਰੇ ਜ਼ਿਲ੍ਹੇ ਵਿਚ ਕਰਫਿਊ ਲਗਾਉਣਾ ਲਾਜ਼ਮੀ ਹੋ ਜਾਂਦਾ ਹੈ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੇ ਹਿਤ ਵਿਚ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਜ਼ਿਲ੍ਹਾ ਵਾਸੀ ਆਪਣੇ ਆਪਣੇ ਘਰਾਂ ਵਿਚ ਰਹਿਣ ਅਤੇ ਬਿਲਕੁਲ ਵੀ ਬਾਹਰ ਨਾ ਆਉਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਲਈ ਆਮ ਲੋਕਾਂ ਨੂੰ ਅਪੀਲ ਕੀਤੀ।
    ਉਨ੍ਹਾਂ ਕਿਹਾ ਕਿ ਇਹ ਹੁਕਮ ਪੁਲਿਸ, ਪੈਰਾਮਿਲਟਰੀ ਅਤੇ ਮਿਲਟਰੀ ਕਰਮਚਾਰੀਆਂ ਅਤੇ ਸਰਕਾਰ ਦੇ ਉਨ੍ਹਾਂ ਡਿਊਟੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ ਜਿੰਨ੍ਹਾਂ ਕੋਲ ਇਸ ਆਪਤਾਕਾਲੀਨ ਸਥਿਤੀ ਵਿਚ ਡਿਊਟੀ ਕਰਨ ਲਈ ਜ਼ਿਲ੍ਹਾ ਮੈÎਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਐਸ.ਡੀ.ਐਮ. ਅਤੇ ਸਹਾਇਕ ਕਮਿਸ਼ਨਰ ਪਾਸੋਂ ਜਾਰੀ ਪਹਿਚਾਣ ਪੱਤਰ ਹੋਣਗੇ।
ਇਸ ਦੌਰਾਨ ਸੰਸਕਾਰ ਸਮਾਰੋਹ ਤੇ ਪਾਬੰਦੀ ਨਹੀਂ ਹੋਵੇਗੀ, ਪਰ ਸਬੰਧਤ ਲੋਕਾਂ ਨੂੰ ਹਾਲ ਹੀ ਵਿਚ ਜਾਰੀ ਹੁਕਮਾਂ ਅਨੁਸਾਰ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ। ਆਪਤਾਕਾਲੀਨ ਸਥਿਤੀ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਖੁੱਲ੍ਹੇ ਰਹਿਣਗੇ।

LEAVE A REPLY

Please enter your comment!
Please enter your name here