ਜ਼ਿਲ੍ਹਾ ਮਾਨਸਾ ਵਿੱਚ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਵਾਲੀਆਂ ਦੁਕਾਨਾਂ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੀਆਂ ਜਾਣਗੀਆਂ

0
137

ਮਾਨਸਾ, 26 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮਾਨਸਾ ਵਿੱਚ ਪੂਰਨ ਤੌਰ ‘ਤੇ ਕਰਫਿਊ ਲਗਾਇਆ ਗਿਆ ਸੀ। ਇਸ ਉਪਰੰਤ ਸਰਕਾਰ ਦੀਆਂ ਹਦਾਇਤਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਵਿੱਚ ਕੁਝ ਅੰਸ਼ਿਕ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਵਾਲੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ (4 ਘੰਟ) ਖੋਲ੍ਹੀਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਦੁਕਾਨਾਂ ਖੋਲ੍ਹਣ ਲਈ ਦੁਕਾਨਾਂ ਦੀ ਤਰਤੀਬ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਵੱਲੋਂ ਬਣਾਈ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਗ੍ਰਾਹਕਾਂ ਨੂੰ ਸਪਲਾਈ ਲਈ ਹਰੇਕ ਦੁਕਾਨਦਾਰ ਵੱਲੋਂ ਹੋਮ ਡਿਲੀਵਰੀ ਸੁਨਿਸ਼ਚਿਤ ਕੀਤੀ ਜਾਵੇਗੀ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਉਪਰੋਕਤ ਦਰਸਾਏ ਕੰਮਾਂ ਲਈ ਸਬੰਧਤਾਂ ਨੂੰ ਕਰਫਿਊ/ਤਾਲਾਬੰਦੀ ਪਾਸ ਜਾਰੀ ਕਰਨ ਦੇ ਅਧਿਕਾਰ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੂੰ ਦਿੱਤੇ ਗਏ ਹਨ, ਜਿਨ੍ਹਾਂ ਵੱਲੋਂ ਕੋਵਿਡ-19 ਸਬੰਧੀ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਇਸ ਦਫ਼ਤਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here