ਜ਼ਿਲ੍ਹਾ ਮਾਨਸਾ ਵਿੱਚ ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਂਤਵਾਰ ਨੂੰ ਬੰਦ ਰਹਿਣਗੀਆਂ, ਸ਼ਨੀਵਾਰ ਨੂੰ 5 ਵਜੇ ਤੱਕ ਖੋਲ੍ਹਣ ਦੀ ਆਗਿਆ

0
557

-ਬਿਨਾਂ ਈ-ਪਾਸ ਦੇ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਦੀ ਨਹੀਂ ਹੋਵੇਗੀ ਆਗਿਆ
-ਮੈਡੀਕਲ ਐਮਰਜੈਂਸੀ ਦੌਰਾਨ ਆਵਾਜਾਈ ਲਈ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀ

ਮਾਨਸਾ, 12 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਂਤਵਾਰ ਨੂੰ ਬੰਦ ਰਹਿਣਗੀਆਂ ਅਤੇ ਸ਼ਨੀਵਾਰ ਨੂੰ 5 ਵਜੇ ਬੰਦ ਹੋਣਗੀਆਂ।
ਜ਼ਿਲ੍ਹਾ ਮੈÎਜਿਸਟਰੇਟ ਨੇ ਕਿਹਾ ਕਿ ਸ਼ਨੀਵਾਰ ਅਤੇ ਐਂਤਵਾਰ ਤੋਂ ਇਲਾਵਾ ਹਰ ਗਜ਼ਟਿਡ ਛੁੱਟੀ ਵਾਲੇ ਦਿਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ ਜੋ ਕਿ ਬਹੁਤ ਹੀ ਜ਼ਰੂਰੀ ਕੰਮ ਜਾਣ ਲਈ ਹੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਐਮਰਜੈਂਸੀ ਲਈ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਵਿਆਹ ਦੇ ਸਮਾਗਮਾਂ ਵਿਚ 50 ਵਿਅਕਤੀਆਂ ਦੇ ਇਕੱਠ ਦੀ ਆਗਿਆ ਹੈ ਜਿਸ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ। ਰੈਸਟੋਰੈਂਟ (ਸਿਰਫ ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਰਾਤ 8 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ।
ਉਨ੍ਹਾਂ ਕਿਹਾ ਕਿ ਹੋਰ ਦੁਕਾਨਾਂ ਅਤੇ ਸ਼ਾਪਿੰਗ ਮਾਲ ਐਂਤਵਾਰ ਨੂੰ ਬੰਦ ਰਹਿਣਗੇ ਜਦਕਿ ਸ਼ਨੀਵਾਰ ਨੂੰ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਹਰ ਸੋਮਵਾਰ ਤੋਂ ਸ਼ੁੱਕਰਵਾਰ ਪਹਿਲਾਂ ਤੋਂ ਜਾਰੀ ਹਦਾਇਤਾਂ ਅਨੁਸਾਰ ਹੀ ਦੁਕਾਨਾਂ ਖੋਲ੍ਹਣ ਅਤੇ ਆਵਾਜਾਈ ਦੀ ਆਗਿਆ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਸਬੰਧੀ ਅਹਿਤਿਆਤ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ, ਕਿਊਂਕਿ ਕੋਰੋਨਾ ਦਾ ਕਹਿਰ ਹਾਲੇ ਟਲਿਆ ਨਹੀਂ ਹੈ ਜਿਸ ਲਈ ਸਥਿਤੀ ਦੀ ਮੰਗ ਅਨੁਸਾਰ ਇਹ ਪਾਬੰਦੀਆਂ ਲਗਾਉਣੀਆਂ ਲਾਜ਼ਮੀ ਹਨ।

ਬਾਕਸ ਲਈ ਪ੍ਰਕਾਸ਼ਨ ਹਿਤ:-
ਨਵੇਂ ਦਿਸ਼ਾ ਨਿਰਦੇਸ਼
੍ਹ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਨਾਲ ਸਬੰਧਤ ਦੁਕਾਨਾ ਹਫ਼ਤੇ ਦੇ ਸਾਰੇ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆ।
o ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
o ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨੀਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
o ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।
o ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।

NO COMMENTS