*ਜ਼ਿਲ੍ਹਾ ਮਾਨਸਾ ਵੱਲੋਂ ਖੁਲੇ ਵਿਚ ਸ਼ੌਚ ਮੁਕਤ ਕਰਨ ਦੇ ਉਪਰਾਲਿਆਂ ਸਦਕਾ 50 ਫ਼ੀਸਦੀ ਟੀਚਾ ਮੁਕੰਮਲ-ਡਿਪਟੀ ਕਮਸ਼ਿਨਰ*

0
6

ਮਾਨਸਾ, 18 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਪੰਜਾਬ ਦੇ ਪਿੰਡਾਂ ਨੂੰ ਖੁਲੇ ਵਿਚ ਸ਼ੌਚ ਮੁਕਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਸਦਕਾ ਜ਼ਿਲ੍ਹਾ ਮਾਨਸਾ ਨੇ 50 ਫ਼ੀਸਦੀ ਟੀਚੇ ਨੂੰ ਪੂਰਾ ਕਰ ਲਿਆ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਭਾਰਤ ਸਰਕਾਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਤੇ ਪੰਚਾਇਤੀ ਰਾਜ ਵੱਲੋਂ ਗੰਦੇ ਪਾਣੀ ਦੇ ਪ੍ਰਬੰਧਨ ਅਤੇ ਕੂੜੇ ਕਰਕਟ ਦੇ ਨਿਪਟਾਰੇ ਲਈ ਪ੍ਰੋਜੈਕਟ ਲਗਾਉਣ ਲਈ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ’ਤੇ ਹੀ ਗੰਦੇ ਪਾਣੀ ਦੀ ਨਿਕਾਸੀ ਅਤੇ ਪਿੰਡਾਂ ਵਿਚ ਸੁੱਕੇ ਅਤੇ ਗਿੱਲੇ ਕੂੜੇ ਦੇ ਪ੍ਰਬੰਧਨ ਲਈ ਪ੍ਰੋਜੈਕਟ ਲਗਾ ਕੇ ਕੂੜੇ ਕਰਕਟ ਦਾ ਹੱਲ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਪਿੰਡਾਂ ਨੂੰ ਸਾਫ ਸੁਥਰਾ, ਕੂੜਾ ਕਰਕਟ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਹੋ ਸਕੇ।

NO COMMENTS