ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਪਾਬੰਦੀ ਦੇ ਹੁਕਮ ਜਾਰੀ

0
321

ਮਾਨਸਾ, 26 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ (ਸ਼ਹਿਰੀ ਖੇਤਰ) ਖੇਡ ਕੰਪਲੈਕਸ ਅਤੇ ਸਟੇਡੀਅਮ ਖੋਲ੍ਹੇ ਜਾ ਸਕਦੇ ਹਨ ਪਰ ਇਨ੍ਹਾਂ ਵਿੱਚ ਕੋਈ ਵੀ ਦਰਸ਼ਕ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਬਲਿਕ ਪਾਰਕ ਵੀ ਬਿਨ੍ਹਾਂ ਕਿਸੇ ਇੱਕਠ ਦੇ ਖੋਲ੍ਹੇ ਰੱਖੇ ਜਾ ਸਕਦੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤ ਪਾਲਣਾ ਅਧੀਨ ਜਿਮਨੇਜ਼ੀਅਮ ਖੋਲ੍ਹਣ ਦੀ ਇਜਾਜ਼ਤ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਈ-ਕਾਮਰਸ, ਕੋਰੀਅਰ ਅਤੇ ਪੋਸਟਲ ਸਰਵਿਸਜ਼ ਹਫ਼ਤੇ ਦੇ ਸੱਤ ਦਿਨ ਖੁਲ੍ਹੀਆਂ ਰਹਿਣਗੀਆਂ।    

LEAVE A REPLY

Please enter your comment!
Please enter your name here