ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਡਾਕ ਘਰਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦਾ ਹੁਕਮ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 23 ਮਾਰਚ 2020 ਨੂੰ ਕੋਰੋਨਾ ਵਾਇਰਸ ਤੋਂ ਜ਼ਿਲ੍ਹਾ ਵਾਸੀਆਂ ਦੇ ਬਚਾਅ ਲਈ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਸੀ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਛੋਟ ਅਧੀਨ ਇਸ ਜ਼ਿਲ੍ਹੇ ਦੇ ਡਾਕ ਘਰਾਂ ਨੂੰ ਕਰਫਿਊ ਦੌਰਾਨ ਖੋਲ੍ਹਣ ਦਾ ਹੁਕਮ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਡਾਕ ਘਰ ਸਵੇਰੇ 10 ਵਜੇ ਤੋਂ ਦੁਪਹਿਰ 2.00 ਵਜੇ ਤੱਕ ਖੁਲ੍ਹਣਗੇ।