ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ

0
22

ਮਾਨਸਾ, 11 ਨਵੰਬਰ  (ਸਾਰਾ ਯਹਾ / ਹੀਰਾ ਸਿੰਘ ਮਿੱਤਲ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ  ਦੀ ਪ੍ਰਧਾਨਗੀ ਹੇਠ ਗਵਰਨਿੰਗ ਕੌਸਲ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਦਸੰਬਰ ਮਹੀਨੇ ਦੋਰਾਨ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਲੋਨ ਮੇਲਿਆਂ ਲਈ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਦੀ ਪਹਿਚਾਣ ਅਤੇ

ਰਜਿਸ਼ਟੇ੍ਰਸਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹਨਾਂ ਲੋਨ ਮੇਲਿਆਂ ਲਈ ਵੱਖ-ਵੱਖ ਮਾਧਿਅਮਾਂ ਰਾਹÄ ਪ੍ਰਚਾਰ ਪ੍ਰਸਾਰ ਵੀ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਦੇਸ਼ ਦਿੱਤੇ ਗਏ ਕਿ ਜਨਵਰੀ ਮਹੀਨੇ ਵਿੱਚ ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ ਜ਼ਿਲ੍ਹਾ ਮਾਨਸਾ ਨਾਲ ਸਬੰਧਤ 100 ਲੜਕੀਆਂ ਨੂੰ ਟ੍ਰੇਨਿੰਗ ਦੇਣ ਉਪਰੰਤ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਇਸ ਲਈ ਲੋੜਵੰਦ ਲੜਕੀਆਂ ਦੀ ਪਹਿਚਾਣ ਕਰਕੇ ਰਜਿਸ਼ਟੇ੍ਰਸਨ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਨੌਜਵਾਨਾਂ ਨੂੰ

ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਅਦਾਰਿਆਂ ਤੋਂ ਟਾਰਗੇਟ ਮੁਤਾਬਿਕ ਅਸਾਮੀਆਂ ਇਕੱਤਰ ਕਰਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਇਸਦੀ ਜਾਣਕਾਰੀ ਸਾਂਝੀ ਕੀਤੀ ਜਾਵੇ।  ਸਵੈਂ-ਰੋਜ਼ਗਾਰ ਲਈ ਟੇ੍ਰਨਿੰਗ ਜਾਂ ਲੋਨ ਅਪਲਾਈ ਕਰਨ ਲਈ ਅਤੇ ਟਰਾਈਡੈਂਟ ਟ੍ਰੇਨਿੰਗ ਅਤੇ ਪਲੇਸਮੈਂਟ ਲਈ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 94641-78030 *ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS